India

ਕੱਲ੍ਹ ਗੋਆ ਨੂੰ ਮਿਲੇਗਾ ਪਹਿਲਾਂ ਵਾਲਾ ਹੀ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੋਆ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ 20 ਸੀਟਾਂ ਜਿੱਤਣ ਵਾਲੇ ਤਿੰਨ ਵਾਰ ਵਿਧਾਇਕ ਰਹੇ ਪ੍ਰਮੋਦ ਸਾਵੰਤ ਕੱਲ੍ਹ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਸਵੇਰੇ 11 ਵਜੇ ਹੋਵੇਗਾ। ਜਾਣਕਾਰੀ ਮੁਤਾਬਕ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਿਲ ਹੋਣਗੇ।