The Khalas Tv Blog Punjab ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ , ਕਿਹਾ-‘ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ’
Punjab

ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ , ਕਿਹਾ-‘ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ’

Praneet Kaur responded to Congress's show cause notice, said- 'You are free to take action'

ਪ੍ਰਨੀਤ ਕੌਰ ਨੇ ਕਾਂਗਰਸ ਦੇ ਕਾਰਨ ਦੱਸੋ ਨੋਟਿਸ ਦਾ ਦਿੱਤਾ ਜਵਾਬ , ਕਿਹਾ-‘ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ’

‘ਦ ਖ਼ਾਲਸ ਬਿਊਰੋ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਸੋਮਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ਼ੁਰੂਆਤ ਵਿੱਚ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ, 20 ਸਾਲ 2019 ਤੱਕ ਬਾਹਰ ਰਿਹਾ, ਜਿਸ ਨੂੰ ਖ਼ੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ਤੋਂ ਪੁੱਛਗਿੱਛ ਕਰ ਰਿਹਾ ਹੈ।

ਪੰਜਾਬ ਆਗੂਆਂ ਬਾਰੇ ਗੱਲ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ‘ਤੇ ਇਲਜ਼ਾਮ ਲਾਏ ਹਨ, ਉਹ ਅਜਿਹੇ ਲੋਕ ਹਨ, ਜਿਨ੍ਹਾਂ ਖਿਲਾਫ ਬਹੁਤ ਸਾਰੇ ਮਾਮਲੇ ਬਕਾਇਆ ਪਏ ਹਨ। ਪਰਨੀਤ ਕੌਰ ਨੇ ਕਿਹਾ ਕਿ ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਕੀਤੀ ਕਿਉਂਕਿ ਉਹ ਉਨ੍ਹਾਂ ਦੀ ਆਪਣੀ ਪਾਰਟੀ ਦੇ ਸਨ, ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।

ਸਾਂਸਦ ਪਰਨੀਤ ਕੌਰ ਨੇ ਅੱਗੇ ਕਿਹਾ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਲੋਕਾਂ ਤੇ ਪੰਜਾਬ ਦੇ ਲਈ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਪੰਜਾਬ ਦੇ ਮੁੱਦੇ ਚੁੱਕੇ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿੱਚ ਹੋਵੇ । ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਰਾਜ ਵਿੱਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋ ਕਿ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਹੈ, ਤਾਂ ਜੋ ਰਾਜ ਦੇ ਮੁੱਦਿਆਂ ਦਾ ਹਾਲ ਕੱਢਿਆ ਜਾ ਸਕੇ।

ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ, ਹੁਣ ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਸਰਕਾਰਾਂ ਵੀ ਅਜਿਹਾ ਹੀ ਕਰਦਿਆਂ ਹਨ । ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪੱਤਰ ਦੇ ਅੰਤ ਵਿੱਚ ਕਿਹਾ ਕਿ ਮੇਰੇ ਤੇ ਜੋ ਐਕਸ਼ਨ ਲੈਣ ਦੀ ਗੱਲ ਹੈ, ਡਿਸੀਪਲਨਰੀ ਕਮੇਟੀ ਆਪਣੀ ਮਰਜ਼ੀ ਅਨੁਸਾਰ ਉਨ੍ਹਾਂ ‘ਤੇ ਐਕਸ਼ਨ ਲੈਣ ਦੇ ਲਈ ਪੂਰੀ ਤਰ੍ਹਾਂ ਆਜ਼ਾਦ ਹੈ।

Exit mobile version