The Khalas Tv Blog Punjab ਬਾਜਵਾ ਦੀ CM ਮਾਨ ਨੂੰ ਚੁਣੌਤੀ, ਜੇ ਗੋਡਿਆਂ ‘ਚ ਦਮ ਹੈ ਤਾਂ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਕਰੇ ਕਾਰਵਾਈ…
Punjab

ਬਾਜਵਾ ਦੀ CM ਮਾਨ ਨੂੰ ਚੁਣੌਤੀ, ਜੇ ਗੋਡਿਆਂ ‘ਚ ਦਮ ਹੈ ਤਾਂ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਕਰੇ ਕਾਰਵਾਈ…

ਪ੍ਰਤਾਪ ਬਾਜਵਾ ਵੱਲੋਂ ਘਪਲੇ ਮਾਮਲੇ 'ਚ ਕੈਪਟਨ ਅਮਰਿੰਦਰ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ( Partap singh bajwa) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Phagwant mann) ‘ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੰਦਿਆ ਕਿਹਾ ਹੈ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Captain Amrinder singh) ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ।

ਉਨ੍ਹਾਂ ਨੇ ਕਿਹਾ ਕਿ ਮੋਤੀ ਮਹਿਲ ’ਚ ਵਿਜੀਲੈਂਸ ਭੇਜ ਕੇ ਇਸ ਕਥਿਤ ਗਬਨ ਤੋਂ ਪਰਦਾ ਚੁੱਕਿਆ ਜਾਵੇ। ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਬਠਿੰਡਾ ਵਿੱਚ 12000 ਕਰੋੜ ਨਾਲ ਬਣਨ ਵਾਲੇ 34 ਬੈਂਕਾਂ ਦੇ ਮਾਮਲੇ ਵਿੱਚ 3400 ਕਰੋੜ ਰੁਪਏ ਦੇ ਕਥਿਤ ਗਬਨ ਦਾ ਮਾਮਲਾ ਚੁੱਕਿਆ ਸੀ। ਬਾਜਵਾ ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਦਰਜ ਸੀਬੀਆਈ ਕੇਸ ਦੇ ਹਵਾਲੇ ਨਾਲ ਪੰਜਾਬ ਦੀ ‘ਆਪ’ ਸਰਕਾਰ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਵੀ ਦਿੱਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਜਵਾ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦਾ ਕਥਿਤ ਭ੍ਰਿਸ਼ਟਾਚਾਰ ਖੁਦ ਮੁੱਖ ਮੰਤਰੀ ਵੱਲੋ ਬੇਨਕਾਬ ਕੀਤੇ ਜਾਣ ਦੇ ਬਾਵਜੂਦ, ਅੱਜ ਉਹੀ ਵਿਜੈ ਸਿੰਗਲਾ ‘ਆਪ’ ਦੀਆਂ ਮੀਟਿੰਗਾਂ ਅਤੇ ਸਰਕਾਰੀ ਸਮਾਗਮਾਂ ਦਾ ਸ਼ਿੰਗਾਰ ਬਣਦਾ ਨਜ਼ਰ ਆ ਰਿਹਾ ਹੈ। ਬਾਜਵਾ ਨੇ ਅਜਿਹੀਆਂ ਹੋਰ ਮਿਸਾਲਾਂ ਦਿੰਦਿਆਂ ‘ਆਪ’ ਸਰਕਾਰ ’ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਵੀ ਲਾਏ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੂੰ ਕਾਂਗਰਸ ਦਾ ਖਹਿੜਾ ਛੱਡਣ ਦੀ ਅਪੀਲ ਵੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ ਅਤੇ ਉਹ ਸਿਰਫ਼ ਲੋਕ ਸਭਾ ਮੈਂਬਰੀ ਬਚਾਉਣ ਲਈ ਹੀ ਪਾਰਟੀ ਨਾਲ ਜੁੜੇ ਹੋਏ ਹਨ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਦਾ ਇਖਲਾਕੀ ਫ਼ਰਜ਼ ਬਣਦਾ  ਹੈ ਕਿ ਉਹ ਹੁਣ ਕਾਂਗਰਸ ਦਾ ਖਹਿੜਾ ਛੱਡ ਦੇਣ।

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ

ਬਾਜਵਾ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ ਅਤੇ ਪਾਰਟੀ ਮਜਬੂਤ ਉਮੀਦਵਾਰ ਉਨ੍ਹਾਂ ਦੇ ਖਿਲਾਫ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਰਨੀਤ ਕੌਰ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੀ ਹੈ। ਕਾਂਗਰਸ ਪਾਰਟੀ ਆਪਣਾ ਮਜ਼ਬੂਤ ਉਮੀਦਵਾਰ ਖੜ੍ਹਾ ਕਰਕੇ ਵੱਡੀ ਜਿੱਤ ਦਰਜ ਕਰਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ।

Exit mobile version