India Punjab

ਵਿਰੋਧੀ ਧਿਰ ਦੇ ਆਗੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh bajwa) ਨੇ ਡਾ. ਮਨਮੋਹਨ ਸਿੰਘ (Dr. Manmohan Singh) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵਿਧਾਨ ਸਭ ਵਿਚ ਇਕ ਸਾਂਝਾ ਮਤਾ ਪਾਸ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਰੱਖੀ ਹੈ। ਇਸ ਸਬੰਧੀ ਬਾਜਵਾ ਨੇ ਭਗਵੰਤ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬੀਜੇਪੀ ਦੇ ਹਾਊਸ ਲੀਡਰ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਹਾਊਸ ਲੀਡਰ ਮਨਪ੍ਰੀਤ ਇਆਲੀ, ਬਹੁਜਨ ਸਮਾਜ ਪਾਰਟੀ ਦੇ ਹਾਊਸ ਲੀਡਰ ਨਛੱਤਰਪਾਲ ਸਿੰਘ ਨੂੰ ਚਿੱਠੀ ਲਿਖੀ ਹੈ। ਬਾਜਵਾ ਨੇ ਸਾਰੀਆਂ ਪਾਰਟੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਪੁਰਸਕਾਰ ਦੇਣ ਦੀ ਮੰਗ ਕਰਨ।

ਇਹ ਵੀ ਪੜ੍ਹੋ – ਅਜੇ ਤਾਂ ਸਾਡੇ ਕੋਲ ਨੀ ਨਾਮ ਆਇਆ ਦਿੱਲੀਓਂ ਫਾਈਨਲ ਹੋ ਕੇ”! ਕੀ ਸਰਬਜੀਤ ਸਿੰਘ ਖਾਲਸਾ ਨੂੰ ਦਿੱਲੀ ਤੋਂ ਮਿਲਦੀ ਹੈ ਹਿਦਾਇਤ