ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਕੂਲਾਂ ਵਿੱਚ ਅਧਿਆਪਕ ਨਾ ਹੋਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਇਕ ਅਖਬਾਰ ਦੇ ਹਵਾਲੇ ਨਾਲ ਕਿਹਾ ਕਿ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ 90 ਪ੍ਰਾਇਮਰੀ ਸਕੂਲਾਂ ਵਿੱਚੋਂ 28 ਵਿੱਚ ਕੋਈ ਅਧਿਆਪਕ ਨਹੀਂ ਹੈ। 35 ਸਕੂਲਾਂ ਵਿੱਚ ਸਿਰਫ਼ ਇੱਕ ਅਧਿਆਪਕ ਹੈ। ਜਿੱਥੋਂ ਤੱਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦਾ ਸਬੰਧ ਹੈ, ਪ੍ਰਿੰਸੀਪਲ ਅਤੇ ਹੈੱਡਮਾਸਟਰ ਦੀਆਂ ਕੁੱਲ 40 ਅਸਾਮੀਆਂ ਖਾਲੀ ਪਈਆਂ ਹਨ। ਸਮਾਜ ਦੇ ਕਮਜ਼ੋਰ ਵਰਗਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਇਨ੍ਹਾਂ ਬੱਚਿਆਂ ਨੂੰ ਗਰੀਬੀ ਤੋਂ ਬਾਹਰ ਕੱਢਣ ਅਤੇ ਜੀਵਨ ਦੇ ਨਵੇਂ ਰਾਹ ਦੀ ਸ਼ੁਰੂਆਤ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਜਿਹੇ ਸਿੱਖਿਆ ਮਾਡਲ ਨਾਲ ਉਸਾਰਨ ਬਾਰੇ ਸੋਚ ਰਹੀ ਹੈ?
ਬਾਜਵਾ ਨੇ ਇਸ ਨੂੰ ਨਿੰਦਣਯੋਗ ਦੱਸਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੇ ਸਿੱਖਿਆ ਮਾਡਲ ਦੀ ਝੂਠੀ ਅਤੇ ਅਤਿਕਥਨੀ ਵਾਲੀ ਤਸਵੀਰ ਪੇਸ ਕਰ ਰਹੀ ਹੈ।
ਇਹ ਵੀ ਪੜ੍ਹੋ – ਦੀਨਾਨਗਰ ਵਾਸੀਆਂ ਨੂੰ ਮੁੱਖ ਮੰਤਰੀ ਦੀ ਵੱਡੀ ਸੌਗਾਤ, ਇਕ ਘਰ ਦੀਆਂ 10-12 ਪੌੜੀਆਂ ਬਦਲ ਸਕਦੀਆਂ ਪਾਰਟੀ