ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਪੱਛਮੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਚੋਣ ਨੂੰ ਜਿੱਤਣ ਲਈ ਗੁੰਡਾਗਰਦੀ ਵੀ ਕਰ ਸਕਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਵੱਖ-ਵੱਖ ਥਾਂਵਾ ਤੋਂ 25 ਡੀਐਸਪੀ ਅਤੇ ਹੋਰ ਅਧਿਕਾਰੀ ਲਿਆ ਕੇ 24 ਵਾਰਡਾਂ ਵਿੱਚ ਲਗਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਚੋਣ ਮੌਕੇ ਬੂਥ ਕੈਪਚਰ ਕਰਨ ਦਾ ਵੀ ਡਰ ਹੈ। ਉਨ੍ਹਾਂ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ ਇਹ 4-4 ਹਜ਼ਾਰ ਰੁਪਏ ਦੇ ਕੇ ਵੋਟਾਂ ਖਰੀਦਣ ਦੀ ਯੋਜਨਾ ਬਣਾ ਰਹੇ ਹਨ।
ਬਾਜਵਾ ਨੇ ਮੁੱਖ ਮੰਤਰੀ ਬਾਰੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਲਦੀ ਹੀ ਛੁੱਟੀ ਹੋਣ ਵਾਲੀ ਹੈ, ਕਿਉਂਕਿ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਇਸ ਸਬੰਧੀ ਖੁਦ ਬਿਆਨ ਦੇ ਕੇ ਕਲੀਅਰ ਕਰਨਾ ਪਿਆ ਸੀ ਕਿਉਂਕਿ ਸੰਜੇ ਸਿੰਘ ਨੇ ਕਿਹਾ ਸੀ ਕਿ ਭਗਵੰਤ ਮਾਨ ਪੰਜਾਬ ਹੀ ਰਹੇਗਾ। ਬਾਜਵਾ ਨੇ ਕਿਹਾ ਕਿ ਜੇਕਰ ਸਭ ਕੁਝ ਸਹੀ ਹੁੰਦਾ ਤਾਂ ਇਹ ਬਿਆਨ ਦੇਣ ਦੀ ਕੋਈ ਲੋੜ ਨਹੀਂ ਸੀ।
ਬਾਜਵਾ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਗੰਭੀਰ ਆਰਥਿਕ ਸੰਕਟ ਦਾ ਸਾਹਮਣੇ ਕਰੇਗੀ। ਇਸ ਮਹੀਨੇ ਪੰਜਾਬ ਸਰਕਾਰ ਨਾ ਤਾਂ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਦੇਵੇਗੀ ਕਿਉਂਕਿ ਸਰਕਾਰ ਕੋਲ ਇਨਾਂ ਨੂੰ ਦੇਣ ਲਈ ਪੈਸੇ ਨਹੀਂ ਹੋਣਗੇ।
ਇਸ ਦੌਰਾਨ ਉਨ੍ਹਾਂ ਪੰਜਾਬ ਦੇ ਗਵਰਵਰ ਬਵਲਾਰੀ ਲਾਲ ਪੁਰੋਹਿਤ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਤੁਸੀਂ ਜੇਕਰ ਲੁਧਿਆਣਾ ਦੇ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ਉੱਤੇ ਹੋਏ ਹਮਲੇ ਦੀ ਜਾਂਚ ਆਪਣੇ ਤੌਰ ਤੇ ਕਰਵਾਉਣ ਦੇ ਗੱਲ਼ ਕਹਿ ਰਹੇ ਹੋ ਪਰ ਕਦੀ ਤੁਸੀਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਆਪਣੇ ਤੌਰ ‘ਤੇ ਸੁਣਵਾਈ ਕਰਨ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਹੋ ਸਿੱਧੂ ਦੀ ਮੌਤ ਨੂੰ ਹੋ ਗਏ ਹਨ ਪਰ ਪੁਲਿਸ ਇਸ ਮਾਮਲੇ ਵਿੱਚ ਕੁਝ ਨਹੀਂ ਕਰ ਰਹੇ।
ਗੈਂਗਸਟਰ ਦਲਜੀਤ ਭਾਨਾ ਦਾ ਕੀਤਾ ਜ਼ਿਕਰ
ਬਾਜਾਵਾ ਨੇ ਕਿਹਾ ਕਿ ਆਪ ਸਰਕਾਰ ਗੈਂਗਸਟਰਾਂ ਨੂੰ ਜੇਲਾਂ ਤੋਂ ਬਾਹਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਲਜੀਤ ਭਾਨਾ ਨੂੰ ਬਾਹਰ ਲਿਆ ਕੇ ਚੋਣ ਜਿੱਤਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਬਦਮਾਸ਼ ਨੂੰ ਬਾਹਰ ਲਿਆਉਣ ਲਈ ਡੀਸੀ ਸਮੇਤ ਕਈ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਹੈ। ਉਨਾਂ ਕਿਹਾ ਕਿ ਭਾਨਾ ਬਦਮਾਸ ਸ਼ਰੇਆਮ ਸ਼ੀਤਲ ਅੰਗੁਰਾਲ ਨੂੰ ਧਮਕੀਆਂ ਦੇ ਰਿਹਾ ਹੈ ਪਰ ਗਵਰਨਰ ਸਾਬ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਇਸ ਮੌਕੇ ਉਨ੍ਹਾਂ ਸੁਨੀਲ ਜਾਖੜ ਨੂੰ ਕਿਹਾ ਕਿ ਉਹ ਸ਼ੀਤਲ ਅੰਗੁਰਾਲ ਵੱਲੋਂ ਦਿੱਤੀ ਗਈ ਪੈਨਡਰਾਇਵ ਨੂੰ ਜਨਤਕ ਕਰਨ, ਜੇਕਰ ਉਹ ਪੈਨਡਰਾਇਵ ਜਨਤਕ ਨਹੀਂ ਕਰਦੇ ਤਾਂ ਇਸ ਦਾ ਮਤਲਬ ਹੈ ਕਿ ਭਾਜਪਾ ਲੋਕਾਂ ਨਾਲ ਧੋਖਾ ਕਰ ਰਹੀ ਹੈ।
ਇਹ ਵੀ ਪੜ੍ਹੋ – ਜਲੰਧਰ ਚੋਣ ਜਿੱਤਣ ਲਈ ਆਪ ਸਰਕਾਰ ਲੈ ਰਹੀ ਗੈਂਗਸਟਰ ਦਾ ਸਹਾਰਾ – ਰਾਜਾ ਵੜਿੰਗ