ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਕਿੱਥੇ ਹੈ। ਉਨ੍ਹਾਂ ਨੇ ਤਹਿਸੀਲਾਂ ’ਚ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਤਹਿਸੀਲਾਂ ਵਿੱਟ ਵੱਡੇ ਪੈਮਾਨੇ ਤੇ ਰਿਸ਼ਵਤ ਖੋਰੀ ਹੋ ਰਹੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਜੁਡੀਸ਼ੀਅਲ ਇਨਕੁਆਰੀ ਦੀ ਮੰਗ ਕੀਤੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੀਐਸਪੀਸੀਐਲ ਦੀ ਇੱਕ ਐਸੋਸੀਏਸ਼ਨ ਅਨੁਸਾਰ ਅਧਿਕਾਰੀਆਂ ਨੂੰ ਪੈਸੇ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਸਨ। ਇਹ ਪੈਸਾ ਦਿੱਲੀ ਚੋਣਾਂ ਵਿੱਚ ਵਰਤਿਆ ਜਾਣਾ ਸੀ। ਜਿਸ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ‘ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਬਾਜਵਾ ਨੇ ਕਿਹਾ ਕਿ ਮੰਤਰੀ ਨੇ ਵਿਭਾਗ ਦੇ ਕਰਮਚਾਰੀਆਂ ਤੋਂ ਫੰਡ ਇਕੱਠਾ ਕਰਵਾਇਆ ਹੈ। ਉਊਨ੍ਹਾਂ ਨੇ ਦੋਸ਼ ਲਗਾਇਆ ਕਿ ਬਿਜਲੀ ਮੰਤਰੀ ਨੇ ਦਿੱਲੀ ਦੇ ਚੋਣਾਂ ਲਈ ਕਰਮਚਾਰੀਆਂਤੋਂ ਫੰਡ ਇਕੱਠਾ ਕਰਵਾਇਆ ਹੈ।
ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਨੇ ਸਾਬਕਾ ਵਿਜੀਲੈਂਸ ਮੁਖੀ ਦੀ ਰਿਪੋਰਟ ‘ਤੇ ਵੀ ਸਵਾਲ ਉਠਾਏ। ਬਾਜਵਾ ਨੇ ਕਿਹਾ ਕਿ ਸਾਬਕਾ ਵਿਜੀਲੈਂਸ ਮੁਖੀ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 48 ਮਾਲ ਅਧਿਕਾਰੀ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਭ੍ਰਿਸ਼ਟ ਹਨ। ਇੱਕ ਸੇਵਾਮੁਕਤ ਮਾਲ ਅਧਿਕਾਰੀ ਨੇ ਇਹ ਵੀ ਦੋਸ਼ ਲਗਾਇਆ ਕਿ ਤਹਿਸੀਲ ਦਫ਼ਤਰਾਂ ਵਿੱਚ ਹਰ ਮਹੀਨੇ 1,000 ਕਰੋੜ ਰੁਪਏ ਦੀ ਰਿਸ਼ਵਤ ਹੁੰਦੀ ਹੈ। ਇਹ ਸੁਣ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ- ਬਾਜਵਾ ਸਾਹਿਬ, ਤੁਸੀਂ ਇਹ ਅੰਕੜਾ ਕਿੱਥੋਂ ਲਿਆਏ ਹੋ? ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ।