‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਦੀਆਂ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੀਆਰਟੀਸੀ ਅਤੇ ਪਨਬੱਸਾਂ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਵਿੱਚ ਦਾਖਲ ਨਾ ਹੋਣ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਇਹ ਮੁੱਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੋਲ ਚੁੱਕਣ।