The Khalas Tv Blog Khetibadi ਜਗਜੀਤ ਸਿੰਘ ਡੱਲੇਵਾਲ ਦਾ ਪੂਰਾ ਪਿੰਡ ਬੈਠਿਆ ਭੁੱਖ ਹੜਤਾਲ ’ਤੇ
Khetibadi Others Punjab

ਜਗਜੀਤ ਸਿੰਘ ਡੱਲੇਵਾਲ ਦਾ ਪੂਰਾ ਪਿੰਡ ਬੈਠਿਆ ਭੁੱਖ ਹੜਤਾਲ ’ਤੇ

ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਕਿਸਾਨਾਂ ਲਈ ਲੰਗਰ ਨਹੀਂ ਤਿਆਰ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ।

ਇਸਦੇ ਨਾਲ ਹੀ ਪਿੰਡ ਡੱਲੇਵਾਲ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਅਤੇ ਮੋਰਚੇ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਅਤੇ ਬਾਅਦ ਵਿੱਚ ਸਮੁੱਚੇ ਪਿੰਡ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।

ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੂੰ ਸਟੇਜ ‘ਤੇ ਆਉਣ ‘ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦੇ ਅਤੇ ਜਿਗਰ ਪ੍ਰਭਾਵਿਤ ਹੋ ਰਹੇ ਹਨ।

ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਉਸਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਨਬਜ਼ 87 ਹੈ। ਭਾਰ 11 ਕਿਲੋ ਘਟਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ।

 

Exit mobile version