‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਉਹਨਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਦਰਅਸਲ, ਸੋਸ਼ਲ ਮੀਡੀਆ ’ਤੇ ਉਹਨਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਬਹੁਤ ਤੇਜ਼ੀ ਨਾਲ ਫੈਲੀ ਹੈ।
