Punjab

ਪੰਜਾਬ ‘ਚ OPS ਲਾਗੂ ਕਰਨ ਦੀ ਤਿਆਰੀ , ਮਾਨ ਸਰਕਾਰ ਨੇ ਬਣਾਈ ਸਬ-ਕਮੇਟੀ

Preparation for implementation of OPS in Punjab mann government formed a sub-committee

ਮੁਹਾਲੀ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (old pension scheme in Punjab ) ਲਾਗੂ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ 5 ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਬ-ਕਮੇਟੀ ਬਣਾਈ ਹੈ। ਗਠਿਤ ਕਮੇਟੀ ਆਪਣੇ ਸੁਝਾਵਾਂ ਸਮੇਤ ਆਪਣੀ ਰਿਪੋਰਟ ਪੰਜਾਬ ਮੰਤਰੀ ਮੰਡਲ ਦੀ ਸਬ-ਕਮੇਟੀ ਨੂੰ ਪੇਸ਼ ਕਰੇਗੀ। ਕਮੇਟੀ ਪੁਰਾਣੀ ਪੈਨਸ਼ਨ ਸਕੀਮ ਲਈ ਵਿੱਤ ਦੇ ਸਰੋਤਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗੀ।

ਇਨ੍ਹਾਂ ਨੂੰ ਬਣਾਇਆ ਗਿਆ ਕਮੇਟੀ ਦਾ ਮੈਂਬਰ

ਇਸ ਕਮੇਟੀ ਦੇ ਚੇਅਰਮੈਨ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਕਮੇਟੀ ਦੀ ਟੀਮ ਵਿੱਚ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਮਿਸ਼ਨ ਡਾਇਰੈਕਟਰ ਐਨਐਚਐਮ ਅਭਿਨਵ ਤ੍ਰਿਖਾ ਅਤੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪਣ ਜਾ ਰਹੀ ਹੈ।

1.75 ਕਰਮਚਾਰੀਆਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੰਬਰ ਮਹੀਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਕੇਂਦਰ ਸਰਕਾਰ ਕੋਲ ਐਨਪੀਐਸ ਕੋਲ ਮੌਜੂਦਾ ਰਿਜ਼ਰਵ ਫੰਡ 16,746 ਕਰੋੜ ਰੁਪਏ ਹੈ ਅਤੇ ਪੰਜਾਬ ਸਰਕਾਰ ਪੈਨਸ਼ਨ ਫੰਡ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ ਨੂੰ ਇਹ ਰਕਮ ਵਾਪਸ ਕਰਨ ਲਈ ਅਪੀਲ ਕਰ ਸਕਦੀ ਹੈ।

ਜੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋ ਜਾਂਦੀ ਹੈ ਤਾਂ 2004 ਤੋਂ ਬਾਅਦ ਨਿਯੁਕਤ ਕੀਤੇ ਗਏ 1.75 ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲਣ ਵਾਲਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਕੋਲ ਜਮ੍ਹਾ 17,000 ਕਰੋੜ ਰੁਪਏ ਦੇ ਕਾਰਪਸ ਫੰਡ ਦੀ ਵਰਤੋਂ ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰਨ ਲਈ ਕਰ ਸਕਦੀ ਹੈ।