Punjab

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ‘ਚ ਵੱਡੇ ਬਦਲਾਅ ਦੀ ਤਿਆਰੀ!

ਪੰਜਾਬ ਵਿੱਚ ਪੰਚਾਇਤੀ ਚੋਣਾਂ (Panchayat Election) ਅਗਲੇ ਮਹੀਨੇ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਭਗਵੰਤ ਮਾਨ (Bhagwant Maan) ਸਰਕਾਰ ਵੱਡਾ ਬਦਲਾਅ ਕਰਨ ਜਾ ਰਹੀ ਹੈ। ਇਸ ਬਦਲਾਅ ਤੋਂ ਬਾਅਦ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਦੇ ਚੋਣ ਨਿਸ਼ਾਨ ਤੋਂ ਲੜੀਆਂ ਜਾਣਗੀਆਂ। ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਨੂੰ ਲੈ ਕੇ ਪੰਜਾਬ ਸਰਕਾਰ ਪੰਚਾਇਤੀ ਰਾਜ ਰੂਲਜ਼ 1994 ਵਿੱਚ ਸੋਧ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਕੈਬਿਨਟ ਦੀ ਅਗਲੀ ਮੀਟਿੰਗ ਵਿੱਚ ਇਸ ਏਜੰਡੇ ਨੂੰ ਲਿਆਉਣ ਦੀ ਤਿਆਰੀ ਵਿੱਚ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਿਟਾਂਦਰਾ ਵੀ ਕੀਤਾ ਗਿਆ ਹੈ। ਸਰਕਾਰ ਵੱਲੋਂ ਪੇਂਡੂ ਵਿਕਾਸ ਵਿਚਾਲੇ ਅੱੜਿਕਿਆਂ ਨੂੰ ਦੂਰ ਕਰਨ ਅਤੇ ਪਿੰਡਾਂ ਵਿੱਚੋਂ ਸਿਆਸੀ ਧੜੇਬੰਦੀ ਘਟਾਉਣ ਲਈ ਪਾਰਟੀ ਨਿਸ਼ਾਨ ਨੂੰ ਆਊਟ ਕਰਨ ਦੀ ਵਿਉਂਤ ਬਣਾਈ ਹੈ। 

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪੰਜਾਬ ਚੋਣ ਕਮਿਸ਼ਨ ਅਤੇ ਕਾਨੂੰਨੀ ਲੋਕਾਂ ਵੱਲੋਂ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਏਜੰਡੇ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ ਜਿਸ ਵਿਚ ਪੰਜਾਬ ਪੰਚਾਇਤੀ ਰਾਜ ਰੂਲਜ਼ ਦੀ ਧਾਰਾ 12 ਵਿਚ ਸੋਧ ਨੂੰ ਰੱਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ –   ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ: ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ