Others

ਮਾਨਸਾ ਜ਼ਿਲ੍ਹੇ ‘ਚ ਚੋਣਾਂ ਲਈ ਤਿਆਰੀਆਂ ਪੂਰੀਆਂ

ਮਾਨਸਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ।ਇਹਨਾਂ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ 35 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 5 ਲੱਖ 95 ਹਜ਼ਾਰ 188 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਕਰਨਗੇ। ਇਥੇ 646 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸੰਵੇਦਨਸ਼ੀਲ ਐਲਾਨ ਬੂਥਾਂ ਅਤੇ ਆਮ ਸੁਰੱਖਿਆ ਲਈ 2946 ਪੁਲਿ ਸ ਮੁਲਾ ਜ਼ਮ ਤਾਇਨਾਤ ਕੀਤੇ ਗਏ ਹਨ।
ਇਸ ਸੰਬੰਧ ਵਿੱਚ ਹੋਰ ਗੱਲ ਕਰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰ ਪਾਲ ਨੇ ਦੱਸਿਆ ਕਿ ਮਾਨਸਾ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣਾਂ ਲਈ ਅਸੀਂ ਚੰਗੇ ਪ੍ਰਬੰਧ ਕੀਤੇ ਆ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ। ਪੋਲਿੰਗ ਸਟੇਸ਼ਨਾਂ ‘ਤੇ ਕੋਰੋਨਾ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ ਤੇ ਜ਼ਿਲ੍ਹੇ ਦੇ 80 ਸਾਲ ਤੋਂ ਵੱਧ ਉਮਰ ਦੇ ਜਾਂ ਵੱਖ-ਵੱਖ ਯੋਗਤਾ ਵਾਲੇ ਵੋਟਰਾਂ ਲਈ ਵਲੰਟੀਅਰ ਦੀ ਸਹੂਲਤ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਉਤਸ਼ਾਹ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਤਾਂ ਜੋ ਲੋਕਤੰਤਰ ਨੂੰ ਸਫ਼ਲ ਬਣਾਇਆ ਜਾ ਸਕੇ।
ਪੋਲਿੰਗ ਸਟਾਫ਼ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਪੋਲਿੰਗ ਲਈ ਵਧੀਆ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ, ਜਿਸ ਵਿੱਚ ਬੈਲਟ ਪੇਪਰ, ਕੰਟਰੋਲ ਯੂਨਿਟ, ਵੀ.ਵੀ.ਪੈਟ ਸ਼ਾਮਲ ਹਨ। ਕੋ ਰੋਨਾ ਤੋਂ ਬਚਾਅ ਲਈ ਮਸ਼ੀਨਾਂ ਅਤੇ ਉਪਕਰਨ ਵੀ ਮੁਹੱਈਆ ਕਰਵਾਏ ਗਏ ਹਨ।
ਮਾਨਸਾ ਦੀਆਂ ਤਿੰਨੇ ਵਿਧਾਨ ਸਭਾਵਾਂ ਦੇ 646 ਪੋਲਿੰਗ ਬੂਥਾਂ ਲਈ 3148 ਪੋਲਿੰਗ ਸਟਾਫ਼ ਨਿਯੁਕਤ ਕੀਤਾ ਗਿਆ ਹੈ, ਜਦਕਿ 39 ਥਾਵਾਂ ‘ਤੇ 93 ਪੋਲਿੰਗ ਬੂਥ ਸੰਵੇਦਨਸ਼ੀਲ ਐਲਾਨੇ ਗਏ ਹਨ, ਜਿਨ੍ਹਾਂ ਦੀ ਸੁਰੱ ਖਿਆ ਲਈ ਪੰਜਾਬ ਪੁ ਲਿਸ ਅਤੇ ਸੀਏ ਪੀਐਫ ਦੇ 2946 ਜਵਾਨ ਤਾਇ ਨਾਤ ਕੀਤੇ ਗਏ ਹਨ |