Punjab

ਕੇਂਦਰ ਦਾ ਨੋਟੀਫੀਕੇਸ਼ਨ ਰੱਦ ਕਰਨ ਦੀ ਤਿਆਰੀ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਅਪ੍ਰੈਲ ਨੂੰ ਵਿਧਾਨ ਸਭਾ ਦਾ ਇੱਕ ਦਿਨਾਂ ਦਾ ਸ਼ੈਸ਼ਨ ਸੱਦ ਲਿਆ ਹੈ। ਇਸ ਤੋਂ ਪਹਿਲਾਂ ਅੱਜ ਮੰਤਰੀ ਮੰਡਲ ਦਾ ਮੀਟਿੰਗ ਰੱਖ ਲਈ ਹੈ। ਸੂਤਰਾਂ ਅਨਸਾਰ ਪੰਜਾਬ ਸਰਕਾਰ ਵਿਧਾਨ ਸਭਾ ਦਾ ਸ਼ੈਸ਼ਨ ਬੁਲਾ ਕੇ ਕੇਂਦਰ ਸਰਕਾਰ ਦੇ ਉਸ ਨੋਟੀਫੀਕੇਸ਼ਨ ਨੂੰ ਰੱਦ ਕਰਨਾ ਚਾਹੁੰਦੀ ਹੈ ਜਿਸ ਨਾਲ ਚੰਡੀਗੜ੍ਹ ਚੋਂ ਪੰਜਾਬ ਸਿਵਲ ਸਰਵਿਸਜ਼ ਨਿਯਮ ਖਤਮ ਕੀਤੇ ਗਏ ਹਨ। ਆਮ ਆਦਮੀ ਪਾਰਟੀ ਕੋਲ ਵਿਧਾਨ ਸਭਾ ਵਿੱਚ ਬਹੁਮਤ ਹੈ।

ਇਹ ਵੀ ਪਤਾ ਲੱਗਾ ਹੈ ਕਿ ਭਗਵੰਤ ਮਾਨ ਵੱਲੋਂ ਕੀਤੇ ਗਏ ਐਲਾਨਾਂ ਨੂੰ ਪਹਿਲਾਂ ਮੰਤਰੀ ਮੰਡਲ ਵਿੱਚ ਪ੍ਰਵਾਨਗੀ ਦਿੱਤਾ ਜਾਵੇਗੀ ਉਸ ਤੋਂ ਬਾਅਦ ਵਿਧਾਨ ਸਭਾ ਵਿੱਚ ਪੇਸ਼ ਕਰਕੇ ਕਾਨੂੰਨੀ ਰੂਪ ਦਿੱਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਮੁੱਕ ਮੰਤਰੀ ਵਜੋਂ ਸਹੁੰ 16 ਨੂੰ ਚੁੱਕੀ ਸੀ। ਜਦਕਿ ਮੰਤਰੀ ਮੰਡਲ ਦਾ ਗਠਨ 19 ਨੂੰ ਹੋਇਆ ਸੀ। ਆਪ ਦੀ ਸਰਕਾਰ ਦਾ ਤਿੰਨ ਹਫਤਿਆਂ ਵਿੱਚ ਦੂਜਾ ਵਿਧਾਨ ਸਭਾ ਸ਼ੈਸ਼ਨ ਹੋਵੇਗਾ।