International

ਪਾਕਿਸਤਾਨੀ ਰਾਸ਼ਟਰਪਤੀ ਨੇ ਮੰਨੀ ਇਮਰਾਨ ਖ਼ਾਨ ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤਾ ਰੱਦ ਕਰਨ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਮਤੇ ’ਤੇ ਨੈਸ਼ਨਲ ਅਸੈਂਬਲੀ ਭੰਗ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਜਾਰੀ ਇੱਕ ਪ੍ਰੈੱਸ ਬਿਆਨ ਅਨੁਸਾਰ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਫਾਰਿਸ਼ ਨੂੰ ਸੰਵਿਧਾਨ ਦੇ ਪੈਰ੍ਹਾ 58 (1) ਤਹਿਤ ਮਨਜ਼ੂਰ ਕੀਤਾ ਹੈ।

ਆਪਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਨੈਸ਼ਨਲ ਅਸੈਂਬਲੀ ‘ਚ ਰੱਦ ਹੋਣ ਤੋਂ ਬਾਅਦ ਇਮਰਾਨ ਨੇ ਅੱਜ ਇੱਕ ਵੀਡੀਓ ਜਾਰੀ ਕਰਕੇ ਰਾਸ਼ਟਰਪਤੀ ਨੂੰ ਨੈਸ਼ਨਲ ਅਸੈਂਬਲੀ ਭੰਗ ਕਰਨ ਅਤੇ ਚੋਣਾਂ ਕਰਵਾਉਣ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਕਿਹਾ, ”ਤੁਸੀਂ ਫੈਸਲਾ ਕਰਨਾ ਹੈ, ਕਿਸੇ ਬਾਹਰੀ ਵਿਅਕਤੀ, ਕਿਸੇ ਭ੍ਰਿਸ਼ਟਾਚਾਰੀ ਨੇ ਫੈਸਲਾ ਨਹੀਂ ਕਰਨਾ ਕਿ ਇਸ ਮੁਲਕ ਦਾ ਭਵਿੱਖ ਕੀ ਹੋਵੇਗਾ। ਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਆਉਣ ਵਾਲੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਪਰਮਾਤਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਕੌਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੁਣੀ ਹੋਈ ਸਰਕਾਰ ਡਿਗਾਉਣ ਦੀ ਜੋ ਇੰਨੀ ਵੱਡੀ ਸਾਜ਼ਿਸ਼ ਕੀਤੀ ਜਾ ਰਹੀ ਸੀ, ਉਹ ਅੱਜ ਫੇਲ੍ਹ ਹੋ ਗਈ ਹੈ।

Comments are closed.