India

ਰਾਸ਼ਟਰਪਤੀ ਨੇ ਬੱਚਿਆਂ ਨੂੰ ਵੰਡੇ ਰਾਸ਼ਟਰੀ ਬਾਲ ਪੁਰਸਕਾਰ

ਬਿਉਰੋ ਰਿਪੋਰਟ – ਹਰ ਸਾਲ ਦੀ ਤਰਾਂ ਇਸ ਸਾਲ ਵੀ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿਚ 17 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਰਾਸ਼ਟਰਪਤੀ ਵੱਲੋਂ ਇਸ ਸਾਲ ਦੇਸ਼ ਦੇ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਹ ਪੁਰਸਕਾਰ ਦਿੱਤੇ ਹਨ। ਇਨ੍ਹਾਂ 17 ਬੱਚਿਆਂ ਵਿਚੋਂ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਦੱਸ ਦੇਈਏ ਕਿ ਇਹ ਪੁਰਸਕਾਰ ਸੱਤ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਜਿਸ ਵਿੱਚ ਕਲਾ ਅਤੇ ਸੱਭਿਆਚਾਰ, ਬਹਾਦਰੀ, ਨਵੀਨਤਾ, ਵਿਗਿਆਨ ਅਤੇ ਤਕਨਾਲੋਜੀ, ਸਮਾਜਿਕ ਕਾਰਜ, ਖੇਡਾਂ ਅਤੇ ਵਾਤਾਵਰਣ ਸ਼ਾਮਲ ਹਨ। ਇਸ ਦੇ ਨਾਲ ਹੀ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਮਨਾਏ ਜਾਂਦੇ ਵੀਰ ਬਾਲ ਦਿਵਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਕੀਤੀ ਹੈ।

ਇਹ ਵੀ ਪੜ੍ਹੋ – ਤਰਨਤਾਰਨ ‘ਚ 24 ਘੰਟਿਆਂ ‘ਚ ਦੂਜਾ ਮੁਕਾਬਲਾ : ਜਵਾਬੀ ਗੋਲੀਬਾਰੀ ‘ਚ ਨਸ਼ਾ ਤਸਕਰ ਜ਼ਖਮੀ