India Punjab

ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ

ਬਿਉਰੋ ਰਿਪਰਟ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਹੈ। ਉਨ੍ਹਾਂ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਮੁਲਾਕਾਤ ਨਹੀਂ ਕਰ ਸਕਦੇ ਹਨ। ਦੱਸ ਦੇਈਏ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਸੀ। ਹਾਲਾਂਕਿ, ਐੱਸਕੇਐੱਮ ਆਗੂਆਂ ਨੇ ਰਾਸ਼ਟਰਪਤੀ ਵੱਲੋਂ ਕਿਸਾਨਾਂ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ’ਤੇ ਅਫਸੋਸ ਜ਼ਾਹਿਰ ਕੀਤਾ ਹੈ, ਪਰ ਨਾਲ ਉਨ੍ਹਾਂ ਦੀ ਮੰਗ ’ਤੇ ਵਿਚਾਰ ਕਰਨ ਅਤੇ ਲਿਖਤੀ ਜਵਾਬ ਦੇਣ ਲਈ ਰਾਸ਼ਟਰਪਤੀ ਦੀ ਸ਼ਲਾਘਾ ਵੀ ਕੀਤੀ ਹੈ। ਐੱਸਕੇਐੱਮ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਰਾਸ਼ਟਰਪਤੀ ਭਵਨ ਵੱਲੋਂ ਕਿਸਾਨਾਂ ਦੀ ਮੁਲਾਕਾਤ ਲਈ ਸਮਾਂ ਦੇਣ ਸਬੰਧੀ ਮੰਗ ’ਤੇ ਮੁੜ ਤੋਂ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ – ਜਿਨ੍ਹਾਂ 7 ਲੱਖ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ, ਉਨ੍ਹਾਂ ਦੀ ਜ਼ਿੰਦਗੀ ਨਾਲੋਂ ਮੇਰੀ ਜ਼ਿੰਦਗੀ ਜਿਆਦਾ ਮਹੱਤਵਪੂਰਨ ਨਹੀਂ ਹੈ – ਡੱਲੇਵਾਲ