The Khalas Tv Blog India ਰਾਸ਼ਟਰਪਤੀ ਨੇ CM ਮਾਨ ਨੂੰ ਦਿੱਤਾ ਮੁਲਾਕਾਤ ਦਾ ਸਮਾਂ, ਸਾਥੀ ਵਿਧਾਇਕ ਰਹਿਣਗੇ ਬਾਹਰ
India Punjab

ਰਾਸ਼ਟਰਪਤੀ ਨੇ CM ਮਾਨ ਨੂੰ ਦਿੱਤਾ ਮੁਲਾਕਾਤ ਦਾ ਸਮਾਂ, ਸਾਥੀ ਵਿਧਾਇਕ ਰਹਿਣਗੇ ਬਾਹਰ

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਸੂਬੇ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਇਸ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। 5 ਮਈ ਲਈ ਮੁਲਾਕਾਤ ਤੈਅ ਕੀਤੀ ਗਈ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਜਾਣ ਵਾਲੇ ਵਿਧਾਇਕ ਬਾਹਰ ਹੀ ਰੁਕਣਗੇ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਸਾਂਝੀ ਕੀਤੀ।

CM ਮਾਨ ਨੇ ਪੰਜਾਬ ਦੇ ਲੋਕਾਂ ਦੇ ਫਤਵੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਕਰਨਾ ਸਾਡਾ ਫਰਜ਼ ਹੈ। ਮੈਨੂੰ ਤੁਹਾਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਨੂੰ 5 ਮਈ ਨੂੰ ਦੁਪਹਿਰ 12 ਵਜੇ ਮੁਲਾਕਾਤ ਦਾ ਸਮਾਂ ਦਿੱਤਾ ਹੈ। ਹਾਲਾਂਕਿ ਅਸੀਂ ਸਾਰੇ ਵਿਧਾਇਕਾਂ ਲਈ ਮੁਲਾਕਾਤ ਦੀ ਬੇਨਤੀ ਕੀਤੀ ਸੀ, ਪਰ ਮੈਨੂੰ ਉਨ੍ਹਾਂ ਨਾਲ ਮੁਲਾਕਾਤ ਦਾ ਸੱਦਾ ਹੀ ਮਿਲਿਆ ਹੈ।

ਮੈਂ ਆਪਣੇ ਸਾਥੀ ਵਿਧਾਇਕਾਂ ਨਾਲ ਰਾਸ਼ਟਰਪਤੀ ਭਵਨ ਜਾਵਾਂਗਾ। ਮੇਰੇ ਸਾਥੀ ਵਿਧਾਇਕ ਬਾਹਰ ਰਹਿਣਗੇ, ਜਦੋਂ ਕਿ ਮੈਂ ਅੰਦਰ ਜਾਵਾਂਗਾ ਅਤੇ ਸਾਰਿਆਂ ਵੱਲੋਂ ਮਾਣਯੋਗ ਰਾਸ਼ਟਰਪਤੀ ਨੂੰ ਪੰਜਾਬ ਅਤੇ ਇਸਦੇ ਲੋਕਾਂ ਦੀ ਆਵਾਜ਼ ਮਜ਼ਬੂਤੀ ਨਾਲ ਪੇਸ਼ ਕਰਾਂਗਾ। ਅਗਲੀ ਰਣਨੀਤੀ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ ਜਾਵੇਗੀ। ਮਾਣਯੋਗ ਰਾਸ਼ਟਰਪਤੀ ਦਾ ਉਨ੍ਹਾਂ ਦੇ ਕੀਮਤੀ ਸਮੇਂ ਲਈ ਦਿਲੋਂ ਧੰਨਵਾਦ।

Exit mobile version