India

ਰਾਸ਼ਟਰਪਤੀ ਕੋਵਿੰਦ ਵੱਲੋਂ ਨਵੀਂ ਸਿੱਖਿਆ ਨੀਤੀ ਦੀ ਸ਼ਲਾਘਾ

'ਦ ਖ਼ਾਲਸ ਬਿਊਰੋ : ਸੋਮਵਾਰ ਨੂੰ ਸੰਸਦ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਕਿਹਾ ਹੈ ਕਿ ਇਸ ਸਾਲ 10 ਰਾਜਾਂ ਦੇ 19 ਇੰਜੀਨੀਅਰਿੰਗ ਕਾਲਜਾਂ ਵਿੱਚ ਛੇ ਭਾਰਤੀ ਭਾਸ਼ਾਵਾਂ ਵਿੱਚ ਪੜ੍ਹਾਉਣਾ ਸ਼ੁਰੂ ਹੋ ਰਿਹਾ ਹੈ।
 ਰਾਸ਼ਟਰੀ ਸਿੱਖਿਆ ਨੀਤੀ 'ਤੇ ਗੱਲਬਾਤ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਰਾਹੀਂ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਾਰਤੀ ਭਾਸ਼ਾਵਾਂ ਵਿੱਚ ਵੀ ਅੰਡਰ ਗਰੈਜੂਏਟ ਕੋਰਸਾਂ ਲਈ ਦਾਖ਼ਲਾ ਪ੍ਰੀਖਿਆਵਾਂ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮਹਾਂਮਾਰੀ ਦੇ ਕਾਰਨ, ਸਰਕਾਰ ਨੇ 2020 ਵਿੱਚ ਸਿੱਖਿਆ ਬਜਟ ਵਿੱਚ 6 ਪ੍ਰਤੀਸ਼ਤ ਦੀ ਕਟੌਤੀ ਕੀਤੀ ਸੀ।ਉਮੀਦ ਹੈ ਕਿ ਇਸ ਸਾਲ ਸਿੱਖਿਆ ਦਾ ਬਜਟ ਵਧਾਇਆ ਜਾਵੇਗਾ।