The Khalas Tv Blog Punjab ਅੱਜ ਚੁਣਿਆ ਜਾਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ
Punjab Religion

ਅੱਜ ਚੁਣਿਆ ਜਾਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ

ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ।

ਦੱਸ ਦਈਏ ਕਿ ਪਿਛਲੀ ਵਾਰ 8 ਨਵੰਬਰ ਨੂੰ ਸਾਲਾਨਾ ਜਨਰਲ ਇਜਲਾਸ ਸੱਦਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਿਕ ਕੁੱਲ 137 ਵੋਟਾਂ ਪਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ ਹਨ। ਜਦਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਵੋਟਾਂ ਹਾਸਿਲ ਹੋਈਆਂ ਸੀ। ਜਦਕਿ ਦੋ ਵੋਟਾਂ ਰੱਦ ਹੋ ਗਈਆਂ ਸੀ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਈ ਅਤੇ ਉਸ ਤੋਂ ਬਾਅਦ ਨਤੀਜੇ ਐਲਾਨੇ ਗਏ ਸੀ।

ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਪ੍ਰਧਾਨ ਵਜੋਂ ਚੁਣੇ ਜਾਣ ਦੇ ਆਸਾਰ ਹਨ। ਦੱਸ ਦਈਏ ਕਿ 185 ਮੈਂਬਰੀ ਹਾਊਸ ਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ ਇੱਕ ਮੈਂਬਰ ਕਰਨੈਲ ਸਿੰਘ ਪੰਜੋਲੀ ਅਦਾਲਤੀ ਹੁਕਮ ਦੇ ਚੱਲਦਿਆਂ ਅਤੇ ਇੱਕ ਮੈਂਬਰ ਹਰਨੇਕ ਸਿੰਘ ਰੋਗਲਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਨਖਾਹੀਆਂ ਕਰਾਰ ਦਿੱਤੇ ਹੋਣ ਕਾਰਨ ਵੋਟ ਨਹੀਂ ਪਾ ਸਕਦੇ। ਮੌਜੂਦਾ ਸਮੇਂ ’ਚ ਕੁੱਲ 148 ਮੈਂਬਰ ਵੋਟ ਪਾਉਣ ਦੇ ਯੋਗ ਹਨ।

 

 

Exit mobile version