India

ਰਾਸ਼ਟਰਪਤੀ ਨੇ ਲਿਆ ਸਖ਼ਤ ਫੈਸਲਾ, ਦੋਸ਼ੀ ਨੂੰ ਨਹੀਂ ਕੀਤਾ ਮੁਆਫ

ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਲਗਭਗ 24 ਸਾਲ ਪੁਰਾਣੇ ਲਾਲ ਕਿਲਾ ਹਮਲੇ ਦੇ ਮਾਮਲੇ ‘ਚ ਦੋਸ਼ੀ ਪਾਕਿਸਤਾਨੀ ਅੱਤਵਾਦੀ ਮੁਹੰਮਦ ਆਰਿਫ ਉਰਫ ਅਸ਼ਫਾਕ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। 25 ਜੁਲਾਈ 2022 ਨੂੰ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਦੁਆਰਾ ਰੱਦ ਕੀਤੀ ਗਈ ਇਹ ਦੂਜੀ ਰਹਿਮ ਦੀ ਅਪੀਲ ਹੈ।

3 ਨਵੰਬਰ 2022 ਨੂੰ ਸੁਪਰੀਮ ਕੋਰਟ ਨੇ ਆਰਿਫ ਦੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਨਾਲ ਉਸ ਨੂੰ ਇਸ ਮਾਮਲੇ ਵਿੱਚ ਸੁਣਾਈ ਗਈ ਮੌਤ ਦੀ ਸਜ਼ਾ ਦੀ ਪੁਸ਼ਟੀ ਕੀਤੀ ਗਈ ਸੀ।

ਰਾਸ਼ਟਰਪਤੀ ਸਕੱਤਰੇਤ ਦੇ 29 ਮਈ ਦੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ 15 ਮਈ ਨੂੰ ਪ੍ਰਾਪਤ ਹੋਈ ਆਰਿਫ ਦੀ ਰਹਿਮ ਦੀ ਅਪੀਲ 27 ਮਈ ਨੂੰ ਰੱਦ ਕਰ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਕਿ ਆਰਿਫ ਦੇ ਹੱਕ ਵਿਚ ਕੋਈ ਵੀ ਹਾਲਾਤ ਨਹੀਂ ਹਨ ਅਤੇ ਜ਼ੋਰ ਦੇ ਕੇ ਕਿਹਾ ਕਿ ਲਾਲ ਕਿਲੇ ‘ਤੇ ਹਮਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਸਿੱਧਾ ਖ਼ਤਰਾ ਸੀ।

ਇਹ ਵੀ ਪੜ੍ਹੋ –  ਪਿਤਾ ਦੀ ਮੌਤ ਦਾ ਗਮ ਨਾ ਸਹਾਰ ਸਕਿਆ ਪੁੱਤ, ਪੁੱਤ ਦੀ ਵੀ ਹੋਈ ਮੌਤ