‘ਦ ਖ਼ਾਲਸ ਬਿਊਰੋ:- ਕਿਸਾਨਾਂ ਦੇ ਰੋਹ ਦੇ ਬਾਵਜੂਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨਾਂ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਿੱਲਾਂ ਖਿਲਾਫ ਵਿਰੋਧੀ ਧਿਰ ਦਾ ਵਫਦ ਵੀ ਰਾਸ਼ਟਰਪਤੀ ਨੂੰ ਮਿਲਿਆ ਸੀ ਪਰ ਇਸ ਦੇ ਬਾਵਜੂਦ ਵੀ ਰਾਸ਼ਟਰਪਤੀ ਵੱਲੋਂ ਇਨ੍ਹਾਂ ਬਿੱਲਾਂ ਉੱਤੇ ਦਸਤਖ਼ਤ ਕਰ ਦਿੱਤੇ ਗਏ ਹਨ।
ਇਨ੍ਹਾਂ ਬਿੱਲਾਂ ਖਿਲਾਫ ਪੂਰੇ ਦੇਸ਼, ਖਾਸ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਰੋਹ ਕਾਫੀ ਭਖਿਆ ਹੋਇਆ ਹੈ। ਕਿਸਾਨ ਸੜਕਾਂ ਉੱਤੇ ਉੱਤਰ ਆਏ ਹਨ ਅਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ ਪਰ ਰਾਸ਼ਟਰਪਤੀ ਨੇ ਇਸ ਰੋਹ ਦੇ ਬਾਵਜੂਦ ਵੀ ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਹੈ।