ਮਾਨਸਾ : ਜਿਲ੍ਹਾ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕਾਉਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਹਨਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ ਮੇਲ ਦੇ ਜਰੀਏ ਧਮਕੀਆਂ ਦੇਣ ਵਾਲੇ ਇੱਕ ਸ਼ਖਸ ਨੂੰ ਮਾਨਸਾ ਪੁਲਿਸ ਗਿ੍ਫ਼ਤਾਰ ਕਰ ਚੁੱਕੀ ਹੈ।

 

ਉਹਨਾਂ  ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈਮੇਲ ਦੇ ਜਰੀਏ ਅਣਜਾਣ ਵਿਅਕਤੀ ਵੱਲੋਂ ਧਮਕੀ ਦੇਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ ਤੇ ਇਹ ਧਮਕੀ ਉਹਨਾਂ ਨੂੰ Shooter aj bishnoi group ਨਾਂ ਦੀ ਆਈਡੀ ਤੋਂ ਭੇਜਿਆ ਗਿਆ ਸੀ।


ਦਿੱਲੀ ਪੁਲਿਸ ਦੇ ਤਾਲਮੇਲ ਨਾਲ ਦੋਸ਼ੀ ਮਹੀਪਾਲ ਵਾਸੀ ਕਾਕੇਲਵ ਫਿਟਕਾਸੀ ਜਿਲ੍ਹਾ ਜੋਧਪੁਰ ਰਾਜਸਥਾਨ ਨੂੰ 2 ਮੋਬਾਇਲ ਫੋਨ ਸਮੇਤ ਦਿੱਲੀ ਦੇ ਬਹਾਦਰਗੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਗੌਰਵ ਤੂਰਾ,SSP MANSA

ਮੁਲਜ਼ਮ ਨੂੰ ਪੰਜਾਬ ਲਿਆ ਕੇ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਤੇ 5 ਦਿਨ ਦਾ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਹੁਣ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਉਹਨਾਂ ਇਹ ਵੀ ਦੱਸਿਆ ਕਿ ਇਸ ਮੁਲਜ਼ਮ ਨੇ ਮਸ਼ਹੂਰ ਹੋਣ ਲਈ ਇਹ ਕੰਮ ਕੀਤਾ ਹੈ। ਇਸ ਨੇ ਏ ਜੇ ਬਿਸ਼ਨੋਈ ਨਾਮ ਤੋਂ ਇੰਸਟਾਗ੍ਰਾਮ ‘ਤੇ ਆਈਡੀ ਬਣਾਈ ਸੀ। ਇਹ ਮੁਲਜ਼ਮ ਸੋਪੂ ਗਰੁੱਪ ਨੂੰ ਫਾਲੋ ਕਰਦਾ ਸੀ। ਇਸ ਨੇ ਸੋਸ਼ਲ ਮੀਡੀਆ ਤੇ ਮਸ਼ਹੂਰ ਹੋਣ ਦੇ ਲਈ ਇੰਸਟਾਗ੍ਰਾਮ ਤੇ ਆਪਣੇ ਫਾਲੋਵਰ ਵਧਾਉਣ ਦੇ ਲਈ ਇਹ ਪੋਸਟ ਪਾਈ ਸੀ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲਿਆਂ ਦੀ ਹੋਈ ਪਛਾਣ, ਇੱਕ ਗ੍ਰਿਫ਼ਤਾਰ..

ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਫੋਨਾਂ ਦੀ ਵੀ ਜਾਂਚ ਕੀਤੀ ਜਾਵੇਗੀ ਤੇ ਇਸ ਮਾਮਲੇ ਵਿੱਚ ਤਫ਼ਤੀਸ਼ ਕਰਕੇ ਜੋ ਵੀ ਅਸਲੀਅਤ ਸਾਹਮਣੇ ਆਏਗੀ, ਉਸਦੇ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਐਸਐਸਪੀ ਮਾਨਸਾ ਨੇ ਇਸ ਦਾ ਕੋਈ ਅਪਰਾਧਿਕ ਪਿਛੋਕੜ ਹੋਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।