‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :-ਸਾਬਕਾ ਮੰਤਰੀ ਤੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਕਿਸਾਨੀ ਬਚਾਉਣ ਲਈ ਗੇਮ ਚੇਂਜਰ ਬਣਨਾ ਬਣੇਗਾ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਤੋਂ ਐੱਮਐੱਸਪੀ ’ਤੇ ਮਾਰਕਫੈੱਡ ਅਤੇ ਪਨਸਪ ਜ਼ਰੀਏ ਦਾਲਾਂ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਫਲ ਅਤੇ ਸਬਜ਼ੀਆਂ ਦੀ ਸਰਕਾਰੀ ਖਰੀਦ ਦਾ ਭਰੋਸਾ ਵੀ ਕਿਸਾਨਾਂ ਨੂੰ ਦਿਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜ ਪਿੰਡਾਂ ਪਿੱਛੇ ਇੱਕ ਕੋਲਡ ਸਟੋਰ ਬਣਾਏ ਜਾਣ ਦੀ ਵੀ ਸਲਾਹ ਦਿੱਤੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਗ਼ੈਰ ਸੰਵਿਧਾਨਿਕ ਹਨ ਤੇ ਇਹ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤੀਬਾੜੀ ਕਾਨੂੰਨਾਂ ਸਬੰਧੀ ਐਗਰੀਕਲਚਰ ਅਤੇ ਮਾਰਕਿਟ ਦਾ 7ਵਾਂ ਸਡਿਊਲ ਸਾਫ਼ ਕਹਿੰਦਾ ਹੈ ਕਿ ਇਹ ਰਾਜਾਂ ਦਾ ਅਧਿਕਾਰ ਹੈ।