The Khalas Tv Blog India ਪੈਟਰੋਲ-ਡੀਜ਼ਲ ਨੇ ਲੋਕਾਂ ਦੇ ਸਾਹ ਕੀਤੇ ਔਖੇ
India Punjab

ਪੈਟਰੋਲ-ਡੀਜ਼ਲ ਨੇ ਲੋਕਾਂ ਦੇ ਸਾਹ ਕੀਤੇ ਔਖੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਛੇ ਦਿਨਾਂ ਵਿੱਚ ਪੰਜਵੀਂ ਵਾਰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 50 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 98.61 ਰੁਪਏ ਤੋਂ ਵੱਧ ਕੇ 99.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.87 ਰੁਪਏ ਤੋਂ ਵਧ ਕੇ 90.42 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਿੱਛੇ ਕੱਚੇ ਤੇਲ ਦੀਆਂ ਕੀਮਤਾਂ, ਰਿਫ਼ਾਇਨਰੀ ਦੀ ਕੀਮਤ, ਮਾਰਕਟਿੰਗ ਕੰਪਨੀਆਂ ਦਾ ਹਿੱਸਾ, ਐਕਸਾਈਜ਼ ਡਿਊਟੀ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲਾਇਆ ਜਾਂਦਾ ਵੈਟ ਸ਼ਾਮਲ ਹੈ। ਯੂਕਰੇਨ ਉੱਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਕਰਕੇ ਕੌਮਾਂਤਰੀ ਪੱਧਰ ‘ਤੇ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ਉੱਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ ਚੜਾਅ ਆ ਰਿਹਾ ਹੈ।

Exit mobile version