Punjab

ਪ੍ਰਧਾਨ ਮੰਤਰੀ ਤੇ ਟਰੰਪ ਦੀ ਹੋਈ ਗੱਲ

ਬਿਉਰੋ ਰਿਪੋਰਟ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਦੋਵਾਂ ਵਿਚਕਾਰ ਪਹਿਲੀ ਗੱਲਬਾਤ ਹੈ। ਇਸ ਦੌਰਾਨ ਭਾਰਤ-ਅਮਰੀਕਾ ਸਬੰਧਾਂ ਬਾਰੇ ਚਰਚਾ ਹੋਈ। ਇਸ ਤੋਂ ਬਾਅਦ ਮੋਦੀ ਨੇ ਆਪਣੇ ਐਕਸ ਅਕਾਉਂਟ ਤੇ ਲਿਖਿਆ ਕਿ ਆਪਣੇ ਪਿਆਰੇ ਦੋਸਤ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲ ਕਰਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਨੂੰ ਉਨ੍ਹਾਂ ਦੇ ਇਤਿਹਾਸਕ ਦੂਜੇ ਕਾਰਜਕਾਲ ਲਈ ਵਧਾਈ ਦਿੱਤੀ। ਅਸੀਂ ਆਪਸੀ ਲਾਭਦਾਇਕ ਅਤੇ ਭਰੋਸੇਮੰਦ ਸਾਂਝੇਦਾਰੀ ਲਈ ਵਚਨਬੱਧ ਹਾਂ। ਅਸੀਂ ਆਪਣੇ ਲੋਕਾਂ ਦੀ ਭਲਾਈ ਅਤੇ ਵਿਸ਼ਵ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਲਈ ਇਕੱਠੇ ਕੰਮ ਕਰਾਂਗੇ।

ਇਹ ਵੀ ਪੜ੍ਹੋ – ਕੈਲਾਸ਼ ਮਾਨਸਰੋਵਰ ਯਾਤਰਾ ਫਿਰ ਤੋਂ ਸ਼ੁਰੂ ਹੋਵੇਗੀ