India Punjab

ਪ੍ਰਧਾਨ ਮੰਤਰੀ ਨੇ ਡੱਲੇਵਾਲ ਦੇ ਧਰਨੇ ਨੂੰ ਦੇਖ ਕੀਤੀ ਮੀਟਿੰਗ

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਚੱਲ ਰਹੇ ਕਿਸਾਨੀ ਧਰਨੇ ਨੂੰ ਦੇਖਦੇ ਹੋਏ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੀਟਿੰਗ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਬੈਠਕ ਬੀਤੇ ਕੱਲ੍ਹ ਹੋਈ ਸੀ, ਜਿਸ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।ਕੇਂਦਰ ਨੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਲਈ ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਨੂੰ ਐਤਵਾਰ ਨੂੰ ਭੇਜਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮਿਸ਼ਰਾ ਨਾਲ ਖਨੌਰੀ ਬਾਰਡਰ ਪਹੁੰਚੇ। ਮੀਟਿੰਗ ਤੋਂ ਬਾਅਦ ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਲਈ ਹੈ। ਉਨ੍ਹਾਂ ਕੇਂਦਰ ਤੋਂ ਗੱਲਬਾਤ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਮੈਡੀਕਲ ਮਦਦ ਦੇ ਹੁਕਮ ਦਿੱਤੇ ਸਨ।ਪ੍ਰਧਾਨ ਮੰਤਰੀ ਮੋਦੀ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਸਰਗਰਮ ਹੋਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ – ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 8 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ