‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਯੂਰਪ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਉਹ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਬਰਲਿਨ ਪਹੁੰਚਣ ਤੋਂ ਬਾਅਦ ਖੁਦ ਟਵਿਟ ‘ਤੇ ਦਿੱਤਾ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਉਹ ਚਾਂਸਲਰ ਓਲਾਫ ਸਕੋਲਜ਼ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਉਹ ਕਾਰੋਬਾਰੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਇਕ ਕਮਿਊਨਿਟੀ ਸਮਾਗਮ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੂੰ ਭਰੋਸਾ ਹੈ ਕਿ ਇਸ ਦੌਰੇ ਨਾਲ ਭਾਰਤ ਅਤੇ ਜਰਮਨੀ ਦੀ ਦੋਸਤੀ ਹੋਰ ਮਜ਼ਬੂਤ ਹੋਵੇਗੀ।
ਇਸ ਤੋਂ ਬਾਅਦ ਉਹ ਬਰਲਿਨ ਵਿੱਚ ਭਾਰਤ-ਜਰਮਨੀ ਆਈਜੀਸੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨਾਲ ਮੁਲਾਕਾਤ ਕਰਨਗੇ। ਸ਼ਾਮ ਨੂੰ ਉਹ ਜਰਮਨੀ ਵਿੱਚ ਵਿਦੇਸ਼ੀ ਭਾਰਤੀਆਂ ਨੂੰ ਸੰਬੋਧਨ ਕਰਨਗੇ। ਬਰਲਿਨ ਤੋਂ ਪ੍ਰਧਾਨ ਮੰਤਰੀ ਮੋਦੀ 3 ਮਈ ਨੂੰ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਪਹੁੰਚਣਗੇ।