India

ਪ੍ਰਧਾਨ ਮੰਤਰੀ ਮੋਦੀ ਨੇ ਰੇਲ ਹਾਦਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਕਿਹਾ ਹੈ ਕਿ ਉਹ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਲਈ ਸੰਵੇਦਨਾ ਕਰਦੇ ਹਨ। ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਹਾਦਸੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ ਹੈ।

ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿੱਚ ਅੱਜ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਇੱਥੇ ਰੰਗਾਪਾਨੀ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈਸ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਟਵੀਟ ਕੀਤਾ ਹੈ ਕਿ ਪੱਛਮੀ ਬੰਗਾਲ ‘ਚ ਰੇਲ ਹਾਦਸਾ ਦੁਖਦ ਹੈ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

ਪੀਐਮ ਮੋਦੀ ਨੇ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਇਸ ਘਟਨਾ ਸਬੰਧੀ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਹੈ। ਪ੍ਰਧਾਨ ਮੰਤਰੀ ਨੇ ਵੀ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ PMNRF ਵੱਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ –    ਹਿਮਾਚਲ ’ਚ ਚੰਡੀਗੜ੍ਹ ਪੁਲਿਸ ਦੇ ਸਿੱਖ ਅਫ਼ਸਰ ਨਾਲ ਹੋਇਆ ਮਾੜਾ ਸਲੂਕ