‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਦਿੱਲੀ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਮੋਦੀ ਤਕਰੀਬਨ 10 ਮਿੰਟ ਤੱਕ ਉੱਥੇ ਰੁਕੇ। ਇਸ ਦੌਰਾਨ ਪ੍ਰਧਾਨ ਮੰਤਰੀ ਸੰਗਤਾਂ ਨੂੰ ਮਿਲੇ। ਮੋਦੀ ਨੇ ਪੰਜਾਬੀ ਵਿੱਚ ਭਾਸ਼ਾ ਵਿੱਚ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ।
ਮੋਦੀ ਨੇ ਟਵੀਟ ਕਰਕੇ ਕਿਹਾ ਕਿ , “ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਗੁ. ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਇਆ ਹਾਂ। ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ-ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।”
https://twitter.com/narendramodi/status/1340509798375157760?s=20
ਇੱਕ ਹੋਰ ਟਵੀਟ ਵਿੱਚ ਮੋਦੀ ਨੇ ਕਿਹਾ ਕਿ, “ਖ਼ੁਦ ਨੂੰ ਸੁਭਾਗਾ ਮੰਣਦਾ ਹਾਂ, ਜੋ ਮੈਨੂੰ ਗੁਰੂ ਜੀ ਦੇ ਚਰਨਾਂ ‘ਚ ਆਨੰਦਮਈ ਸਮਾਂ ਬਿਤਾਉਣ ਦਾ ਮੌਕਾ ਮਿਲਿਆ। ਮੇਰੇ ਲਈ ਮਾਣ ਵਾਲੀ ਗੱਲ ਹੈ, ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ; ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸੇਵਾ ਵੀ ਮੇਰੇ ਹਿੱਸੇ ਆਈ ਹੈ।”
https://twitter.com/narendramodi/status/1340509954617221121?s=20
ਮੋਦੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ ਅਤੇ ਗੁਰੂ ਸਾਹਿਬ ਦੀ ਤਾਬਿਆ ਬੈਠੇ ਗ੍ਰੰਥੀ ਹਰਦਿਆਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਦਿੱਤਾ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦਾ ਇਤਿਹਾਸ ਦੱਸਿਆ ਗਿਆ। ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਖੁਸ਼ੀ ਮਹਿਸੂਸ ਹੋਈ ਹੈ।
ਇਸ ਮੌਕੇ ਮੋਦੀ ਨੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਨਾਲ ਤਸਵੀਰਾਂ ਖਿੱਚਵਾਈਆਂ ਅਤੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ। ਰਕਾਬਗੰਜ ਗੁਰਦੁਆਰਾ ਉਹ ਅਸਥਾਨ ਹੈ , ਜਿੱਥੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।
ਦਿੱਲੀ ਵਿੱਚ ਚੱਲ ਰਿਹਾ ਕਿਸਾਨੀ ਅੰਦੋਲਨ ਅੱਜ 25ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਸਾਰੇ ਦੇਸ਼ ਦੇ ਕਿਸਾਨ ਅੱਜ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜ਼ਲੀ ਭੇਟ ਕਰ ਰਹੇ ਹਨ। ਕਿਸਾਨਾਂ ਨੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਹੈ। ਅੱਜ ਉਨ੍ਹਾਂ ਦੀ ਸ਼ਹਦਾਤ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਗਿਆ ਹੈ।