The Khalas Tv Blog India ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ਤੇ ਸ਼ਾਹਿਬਜ਼ਾਦਿਆਂ ਨੂੰ ਕੀਤਾ ਯਾਦ
India Punjab

ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ਤੇ ਸ਼ਾਹਿਬਜ਼ਾਦਿਆਂ ਨੂੰ ਕੀਤਾ ਯਾਦ

ਬਿਉਰੋ ਰਿਪੋਰਟ – ਦੇਸ਼ ਵਿਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਹੈ। ਉਨ੍ਹਾਂ ਆਪਣੇ ਐਕਸ ਅਕਾਊਂਟ ਤੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ‘ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਅਤੇ ਸਿਧਾਂਤਾਂ ‘ਤੇ ਅਡੋਲ ਰਹੇ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ। ਉਹ ਹਮੇਸ਼ਾ ਇੱਕ ਵਧੇਰੇ ਨਿਆਂਪੂਰਨ ਅਤੇ ਦਿਆਲੂ ਸਮਾਜ ਦੀ ਸਿਰਜਣਾ ਦੀ ਦਿਸ਼ਾ ਵਿੱਚ ਸਾਡੀ ਅਗਵਾਈ ਕਰਨ।

 

ਇਹ ਵੀ ਪੜ੍ਹੋ – ਦਿੱਲੀ ਦੀ ਮੁੱਖ ਮੰਤਰੀ ਨੂੰ ਅਜੇ ਮਾਕਨ ਦੇ ਬਿਆਨ ‘ਤੇ ਆਇਆ ਗੁੱਸਾ! ਇੰਡੀਆ ਗਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ

 

Exit mobile version