The Khalas Tv Blog Punjab ਪੰਜਾਬ ਦੇ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਏ ਰਵਾਨਾ , ਮੁੱਖ ਮੰਤਰੀ ਮਾਨ ਨੇ ਦਿੱਤੀ ਹਰੀ ਝੰਡੀ
Punjab

ਪੰਜਾਬ ਦੇ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਏ ਰਵਾਨਾ , ਮੁੱਖ ਮੰਤਰੀ ਮਾਨ ਨੇ ਦਿੱਤੀ ਹਰੀ ਝੰਡੀ

Principals of Punjab left for Singapore today, Chief Minister Mann gave the green signal

ਪੰਜਾਬ ਦੇ ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਹੋਏ ਰਵਾਨਾ , ਮੁੱਖ ਮੰਤਰੀ ਮਾਨ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤਿ ਆਧੁਨਿਕ ਟ੍ਰੇਨਿੰਗ ਲਈ ਭੇਜਣ ਦਾ ਵਾਅਦਾ ਪੂਰਾ ਕਰਦਿਆਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹ 36 ਪ੍ਰਿੰਸੀਪਲਾਂ ਦਾ ਵਫਦ ਅੱਜ ਸਿੰਗਾਪੁਰ ਲਈ ਰਵਾਨਾ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਟਵਿੱਟਰ ‘ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕੀਤਾ ਕਿ, ”ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ…ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ… ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ।”

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੀ ਸਵੇਰ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਵਿੱਚ ਕ੍ਰਾਂਤੀ ਲਿਆਉਣ ਵਾਲੀ ਸਵੇਰ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ।

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂ ਜੋ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਵਿਚ ਸਿੱਖਿਆ ਦਾ ਮਿਆਰ ਹੋਰ ਸੁਧਰੇਗਾ।

ਸਿੰਗਾਪੁਰ ਟ੍ਰੇਨਿੰਗ ਲਈ 4 ਫਰਵਰੀ ਨੂੰ ਰਵਾਨਾ ਹੋਵੇਗਾ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਵਾਪਸ ਆਉਣ ਮਗਰੋਂ ਇਹ ਪ੍ਰਿੰਸੀਪਲ ਆਪਣੇ ਅਧਿਆਪਕ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਵਧਾਉਣ ਵਿਚ ਸਹਾਈ ਹੋਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਯਕੀਨਨ ਤੌਰ ਉਤੇ ਇਹ ਕਦਮ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿਚ ਸਹਾਈ ਸਿੱਧ ਹੋਣਗੇ।

 

Exit mobile version