ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha)ਹਲਕੇ ਤੋਂ ਆਮ ਆਦਮੀ ਪਾਰਟੀ (AAP)ਦੇ ਹਲਕਾ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਿਤਪਾਲ ਸ਼ਰਮਾ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ‘ਚ ਸ਼ਾਮਲ ਹੋਣ ਤੇ ਔਖੇ ਸਨ। ਉਨ੍ਹਾਂ ਕਿਹਾ ਕਿ ਡਿੰਪੀ ਦੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਨੇ ਕੋਈ ਮਾਨ ਸਨਮਾਨ ਨਹੀਂ ਦਿੱਤਾ, ਜਿਸ ਕਰਕੇ ਉਹ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।
ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਿਤਪਾਲ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਕਾਮਯਾਬ ਨਹੀਂ ਹੋ ਸਕੇ ਸਨ।
ਇਹ ਵੀ ਪੜ੍ਹੋ – ਅੱਜ ਫਿਰ 85 ਜਹਾਜ਼ਾਂ ’ਚ ਬੰਬ ਦੀ ਧਮਕੀ! ਗੋਆ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਈ ਅਲਰਟ