‘ਦ ਖ਼ਾਲਸ ਬਿਊਰੋ : ਅਦਾਲਤ ਨੇ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਪ੍ਰਿਤਪਾਲ ਸਿੰਘ ਉੱਤੇ ਟੀਨੂੰ ਦੀ ਮਦਦ ਕਰਨ ਦੇ ਦੋਸ਼ ਲੱਗੇ ਹਨ। ਦੀਪਕ ਟੀਨੂੰ ਨੂੰ ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
