The Khalas Tv Blog Punjab ਜਲਾਲਾਬਾਦ ਦੇ ਪ੍ਰਾਈਵੇਟ ਹਸਪਤਾਲ ‘ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਬਰਖਾਸਤ ਮੁਲਾਜ਼ਮ ਨੇ ਕੀਤਾ ਇਹ ਕਾਰਾ
Punjab

ਜਲਾਲਾਬਾਦ ਦੇ ਪ੍ਰਾਈਵੇਟ ਹਸਪਤਾਲ ‘ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਬਰਖਾਸਤ ਮੁਲਾਜ਼ਮ ਨੇ ਕੀਤਾ ਇਹ ਕਾਰਾ

ਜਲਾਲਾਬਾਦ ਦੇ ਪ੍ਰਾਈਵੇਟ ਹਸਪਤਾਲ ਦੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਗਿਆ ਹੈ। 10 ਤੋਂ 12 ਬਦਮਾਸ਼ਾਂ ਨੇ ਹਸਪਤਾਲ ਵਿੱਚ ਵੜ ਕੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਇਸ ਘਟਨਾ ਵਿੱਚ ਇਕ ਪਰਿਵਰ ਦੇ 3 ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਦੱਸ ਦੇਈਏ ਕਿ ਇਕ ਪਰਿਵਾਰ ਆਪਣੀ ਬੇਟੀ ਨੂੰ ਹਸਪਤਾਲ ’ਚ ਇਲਾਜ ਲਈ ਲੈ ਕੇ ਆਉਂਦਾ ਹੈ। ਉਸ ਪਰਿਵਾਰ ਨਾਲ ਹਸਪਤਾਲ ਦਾ ਮੁਲਾਜ਼ਮ ਦੁਰਵਿਵਹਾਰ ਕਰਦਾ ਹੈ, ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵੱਲੋਂ ਉਸ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਬਰਖਾਸਤ ਮੁਲਾਜ਼ਮ ਆਪਣੇ ਸਾਥੀਆਂ ਨੂੰ ਲੈ ਕੇ ਉਸ ਪਰਿਵਾਰ ਤੇ ਹਮਲਾ ਕਰ ਦਿੰਦਾ ਹੈ, ਜਿਨ੍ਹਾਂ ਨਾਲ ਉਸ ਦੀ ਬਹਿਸਬਾਜੀ ਹੋਈ ਸੀ।ਇਸ ਹਮਲੇ ਵਿੱਚ ਉਸ ਪਰਿਵਾਰ ਦੇ 3 ਵਿਅਕਤੀ ਜ਼ਖ਼ਮੀ ਹੋਏ ਹਨ। ਹਮਲਾ ਕਰਨ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹਨ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਹੋਇਆਂ 4 ਲੋਕਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ –  ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮਿਟਿੰਗ

 

Exit mobile version