Punjab

ਪ੍ਰਿਅੰਕਾ ਗਾਂਧੀ ਪਹੁੰਚੇ ਲੁਧਿਆਣਾ, ਡਾ. ਨਵਜੋਤ ਕੌਰ ਸਿੱਧੂ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਦਾ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨਾਲ ਮੁਲਾਕਾਤ ਕੀਤੀ ਹੈ। ਪ੍ਰਿਅੰਕਾ ਨੇ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਜਾ ਕੇ ਮੁਲਾਕਾਤ ਕੀਤੀ ਹੈ।

ਡਾ. ਨਵਜੋਤ ਕੌਰ ਸਿੱਧੂ ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ ਹੌਲੀ ਸੁਧਾਰ ਹੋ ਰਿਹਾ ਹੈ।

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਤਾਰੀਫ ਕਰਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਸਿੱਧੂ ਦੀ ਬੇਟੀ ਅਤੇ ਬੇਟਾ ਨਜ਼ਰ ਆ ਰਹੇ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਹਾਲ-ਚਾਲ ਪੁੱਛਿਆ। ਸਿੱਧੂ ਨੇ ਪੋਸਟ ਵਿੱਚ ਲਿਖਿਆ, “ਪ੍ਰਿਯੰਕਾ ਗਾਂਧੀ ਵਾਡਰਾ ਕੋਲ ਸੋਨੇ ਦਾ ਦਿਲ ਹੈ, “ਫੋਰਏਵਰ ਫੈਮਿਲੀ”। ਨੋਨੀ ਦੀ ਸਿਹਤ ਬਾਰੇ ਤੁਹਾਡੀ ਚਿੰਤਾ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ। ਤੁਹਾਡਾ ਸਮਰਥਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ।

ਇਹ ਵੀ ਪੜ੍ਹੋ  –  ਸਵਾਤੀ ਨੇ ਯੂਟਿਊਬਰ ਧਰੁਵ ਰਾਠੀ ਨੂੰ ਘੇਰਿਆ! ‘ਧਰੁਵ ਰਾਠੀ ਦੀ ਵੀਡੀਓ ਤੋਂ ਬਾਅਦ ਮੈਨੂੰ ਮਿਲ ਰਹੀਆਂ ਬਲਾਤਕਾਰ ਦੀਆਂ ਧਮਕੀਆਂ’