The Khalas Tv Blog Others ਪ੍ਰਿਯੰਕਾ ਗਾਂਧੀ ਨੇ ਛੱਡੀ ਰੋਟੀ ਖਾਣੀ ਤੇ ਮਾਰ ਰਹੀ ਝਾੜੂ
Others

ਪ੍ਰਿਯੰਕਾ ਗਾਂਧੀ ਨੇ ਛੱਡੀ ਰੋਟੀ ਖਾਣੀ ਤੇ ਮਾਰ ਰਹੀ ਝਾੜੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਝਾੜੂ ਲਗਾਉਂਦਿਆਂ ਇਕ ਤਸਵੀਰ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਯੂਪੀ ਦੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਇਹ ਤਸਵੀਰ ਲੋਕਾਂ ਦੇ ਫੋਨਾਂ ਉੱਤੇ ਘੁੰਮ ਰਹੀ ਹੈ। ਪ੍ਰਿਯੰਕਾ ਗਾਂਧੀ ਨੂੰ ਕਮਰੇ ਵਿੱਚ ਹਿਰਾਸਤ ਵਿੱਚ ਲੈਣ ਤੋਂ ਬਾਅਦ ਰੱਖਿਆ ਗਿਆ ਹੈ। ਸੀਤਾਪੁਰ ਵਿੱਚ ਨਜ਼ਰਬੰਦ ਰਹਿਣ ਤੋਂ ਬਾਅਦ ਪ੍ਰਿਯੰਕਾ ਨੇ ਹੁਣ ਮਰਨ ਵਰਤ ਵੀ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਖਾਣਾ ਨਹੀਂ ਖਾਵੇਗੀ ਜਦੋਂ ਤੱਕ ਲਖੀਮਪੁਰ ਖੇੜੀ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਦੇ ਦਿੱਤੀ ਜਾਂਦੀ।

ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਪ੍ਰਿਯੰਕਾ ਅਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਸਮੇਤ ਕੁਝ ਸੀਨੀਅਰ ਲੀਡਰ ਲਖੀਮਪੁਰ ਖੇੜੀ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸਵੇਰੇ 5 ਵਜੇ ਦੇ ਕਰੀਬ ਰਸਤੇ ਵਿੱਚ ਸੀਤਾਪੁਰ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਪੀਏਸੀ ਪਰਿਸਰ ਵਿੱਚ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ‘ਤੇ ਪ੍ਰਿਯੰਕਾ ਨਾਲ ਬਦਸਲੂਕੀ ਕਰਨ ਦਾ ਦੋਸ਼ ਵੀ ਲਾਇਆ ਅਤੇ ਕਿਹਾ ਕਿ ਕਾਂਗਰਸ ਦੇ ਜਨਰਲ ਸਕੱਤਰ ਕਿਸਾਨਾਂ ਦੇ ਦਰਦ ਨੂੰ ਸਾਂਝਾ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਰੋਕਣਾ ਗੈਰ -ਲੋਕਤੰਤਰੀ ਹੈ।

ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿੱਚ ਹੋਈ ਹਿੰਸਾ ਵਿੱਚ ਅੱਠ ਲੋਕਾਂ ਦੀ ਜਾਨ ਚਲੀ ਗਈ ਹੈ।

ਕਿਸਾਨਾਂ ਨੇ ਦੋਸ਼ ਲਗਾਇਆ ਹੈ ਕਿ ਕਿ ਉਹ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ ਜਦੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਉਨ੍ਹਾਂ ‘ਤੇ ਕਾਰ ਚੜ੍ਹਾਈ। ਇਸ ਤੋਂ ਬਾਅਦ, ਨਾ ਸਿਰਫ ਰਾਜ ਵਿੱਚ, ਬਲਕਿ ਪੂਰੇ ਦੇਸ਼ ਵਿੱਚ ਹੰਗਾਮਾ ਹੈ। ਇਸ ਦੇ ਨਾਲ ਹੀ ਮੰਤਰੀ ਦੇ ਬੇਟੇ ਆਸ਼ੀਸ਼ ਦਾ ਕਹਿਣਾ ਹੈ ਕਿ ਉਹ ਕਾਰ ਵਿੱਚ ਨਹੀਂ ਸੀ।

Congress General Secretary Priyanka Gandhi Vadra.

ਇਸ ਘਟਨਾ ਤੋਂ ਬਾਅਦ ਦੇਸ਼ ਭਰ ਤੋਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਲਖੀਮਪੁਰ ਦਾ ਰੁਖ ਕੀਤਾ ਹੈ। ਦੇਰ ਰਾਤ ਤੋਂ ਹੀ ਨੇਤਾ ਲਖੀਮਪੁਰ ਜਾਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਕਿਸੇ ਵੀ ਪਾਰਟੀ ਦੇ ਨੇਤਾ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਕੁਝ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਕੁਝ ਨੂੰ ਰਸਤੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।

Exit mobile version