‘ਦ ਖ਼ਾਲਸ ਬਿਊਰੋ :- ਕਾਂਗਰਸ ਦੀ ਮੁੱਖ ਸਕੱਤਰ ਪ੍ਰਿਅੰਕਾ ਗਾਂਧੀ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਉੱਤਰ ਪ੍ਰਦੇਸ਼ ਦੇ ਪਿੰਡ ਰਾਮਪੁਰ ਪਹੁੰਚੇ। ਨਵਰੀਤ ਸਿੰਘ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਮਪੁਰ ਦੇ ਬਿਲਾਸਪੁਰ ਦੇ ਪਿੰਡ ਡਿਬਡਿਬਾ ਦਾ ਰਹਿਣ ਵਾਲਾ ਸੀ।
ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ITO ਇਲਾਕੇ ਵਿੱਚ ਪੁਲਿਸ ਨਾਲ ਹੋਈ ਝੜਪ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪੁਲਿਸ ਮੁਤਾਬਕ ਨਵਰੀਤ ਦੀ ਮੌਤ ਟਰੈਕਟਰ ਪਲਟਣ ਦੇ ਨਾਲ ਹੋਈ ਹੈ। ਇਸ ਘਟਨਾ ਦੇ ਨਾਲ ਜੁੜੀ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਜਾ ਚੁੱਕੀ ਹੈ। ਨਵਰੀਤ ਥੋੜ੍ਹੇ ਦਿਨ ਪਹਿਲਾਂ ਹੀ ਅਸਟ੍ਰੇਲੀਆ ਤੋਂ ਵਾਪਿਸ ਆਇਆ ਸੀ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ।