The Khalas Tv Blog Punjab ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ
Punjab Religion

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ : SGPC ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਕਾਰਜਕਾਰੀ ਦੇ ਮੈਂਬਰਾਂ ਦੀ ਚੋਣ ਕਰਨ ਲਈ ਅੱਜ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ SGPC ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ, ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੁਕਮਨਾਮਾ ਲਿਆ ਗਿਆ ਅਤੇ ਫੇਰ ਵਿਛੜੀਆਂ ਰੂਹਾਂ ਨੂੰ ਪੰਜ ਵਾਰ ਮੂਲ ਮੰਤਰ ਦਾ ਜਾਪ ਕਰ ਕੇ ਸ਼ਰਧਾਂਜਲੀ ਦਿੱਤੀ ਗਈ।

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਨੇ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦ ਸਿੰਘ ਪੱਖੋਕੇ ਵਲੋਂ ਕੀਤੀ ਗਈ ਅਤੇ ਇਸ ਦੀ ਤਾਈਦ ਮੁਰੀਦ ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਕੀਤੀ ਗਈ। ਦੂਸਰੇ ਪਾਸੇ ਨਵੇਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਿੰਦਰ ਸਿੰਘ ਵਲੋਂ ਮਿੱਠੂ ਸਿੰਘ ਕਾਹਨੇਕੇ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਈਦ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ ਨੇ ਕੀਤੀ ਅਤੇ ਤਾਈਦ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਕੀਤੀ।

Exit mobile version