ਨਵੰਬਰ 1984 (November 1984) ਵਿੱਚ ਸਿੱਖਾਂ ਨਾਲ ਹੋਏ ਕਤਲੇਆਮ ਦੀ ਯਾਦ ਹਰ ਸਿੱਖ ਨੂੰ ਝੰਜੋੜ ਕੇ ਰੱਖ ਦਿੰਦੀ ਹੈ, ਉਸ ਦੇ ਜ਼ਖ਼ਮ ਅਜੇ ਵੀ ਜਿਉਂ ਦੇ ਤਿਉਂ ਬਰਕਰਾਰ ਹਨ। ਇਨ੍ਹਾਂ ਜ਼ਖ਼ਮਾਂ ‘ਤੇ ਮੱਲਮ ਲਗਾਉਣ ਲਈ ਸਰਕਾਰ ਕੁਝ ਉਪਰਾਲੇ ਕਰ ਰਹੀ ਹੈ, ਇਸ ਦੇ ਤਹਿਤ ਹੀ 437 ਪਰਿਵਾਰਾਂ ਦੇ ਇਕ-ਇਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਦਿੱਲੀ ਕਮੇਟੀ ਵੱਲੋਂ ਆਪਣੇ ਦਫਤਰ ਵਿੱਚ ਕੈਂਪ ਲਗਾ ਕੇ ਇਨ੍ਹਾਂ ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਦੱਸ ਦੇਈਏ ਕਿ ਕੁਝ ਸਮੇਂ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਇਨ੍ਹਾਂ ਪਰਿਵਾਰਾਂ ਵਿੱਚੋਂ ਇਕ ਮੈਂਬਰਾਂ ਨੂੰ ਨੌਕਰੀ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ। ਦਿੱਲੀ ਕਮੇਟੀ ਵੱਲੋਂ ਲਗਾਏ ਗਏ ਕੈਂਪ ਵਿੱਚ ਦੱਸਿਆ ਕਿ ਉਹ ਫਾਰਮ ਕਰਕੇ ਆਪਣੇ ਇਲਾਕੇ ਦੇ ਐਸਡੀਐਮ ਦਫਤਰ ਵਿੱਚ ਜਮਾਂ ਕਰਵਾਉਣ। ਇਸ ਸਬੰਧੀ ਨਿਯੁਕਤੀ ਪੱਤਰ ਵੀ ਐਸਡੀਐਮ ਤੋਂ ਜਾਰੀ ਜਾ ਰਹੇ ਹਨ। ਇਸ ਸਮੇਂ ਦਿੱਲੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ 1984 ਦੇ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਜੇਲ ਪਹੁੰਚਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ – CEO ਨੇ ਮਹਿਲਾ ਯਾਤਰੀ ਨੂੰ ਜਹਾਜ ‘ਚ ਪੋਰਨ ਫਿਲਮ ਵਿਖਾਈ ! ਫਿਰ ਮਾੜੀ ਹਰਕਤਾਂ ਕੀਤੀ ! ਫਲਾਈਟ ਤੋਂ ਉਤਰ ਦੇ ਹੀ ਸ਼ਾਮਤ