‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਆਪਸੀ ਪ੍ਰੇਮ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਦੇ ਪਸਾਰ ਹਿੱਤ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ‘ਹਿੰਦ ਦੀ ਚਾਦਰ’ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਹਰ ਮਹੀਨੇ ਵੱਖ-ਵੱਖ ਸਮਾਗਮ ਕਰਵਾ ਰਹੀ ਹੈ। ਜੁਲਾਈ ਮਹੀਨੇ ਦੇ ਪ੍ਰਮੁੱਖ ਆਨਲਾਈਨ ਸਮਾਗਮ ਹੇਠ ਦਿੱਤੇ ਅਨੁਸਾਰ ਹਨ।
• 1 ਜੁਲਾਈ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨਾਅਰੇ ਲਿਖਣ ਮੁਕਾਬਲਾ ਕਰਵਾਇਆ ਜਾਵੇਗਾ।
• 1 ਜੁਲਾਈ ਨੂੰ ਸਵੇਰੇ 11 ਵਜੇ ਵੇਰਕਾ ਦੇ ਜੀ.ਐੱਨ.ਡੀ.ਯੂ. ਕਾਲਜ ਵੱਲੋਂ ਰੁੱਖ ਲਗਾਉਣ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਏ ਜਾਣ ਸਬੰਧੀ ਸਮਾਗਮ ਕਰਵਾਏ ਜਾਣਗੇ।
• 5 ਜੁਲਾਈ ਨੂੰ ਸਵੇਰੇ 11 ਵਜੇ ਭੁਲੱਥ ਦੇ ਸਰਕਾਰੀ ਕਾਲਜ ਵੱਲੋਂ ਵੈਬੀਨਾਰ ਕਰਵਾਇਆ ਜਾਵੇਗਾ।
• 9 ਜੁਲਾਈ ਨੂੰ ਸਵੇਰੇ 10 ਵਜੇ ਸਠਿਆਲਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਵੱਲੋਂ ਕਵਿਸ਼ਰੀ ਅਤੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਜਾਵੇਗਾ।
• 12 ਜੁਲਾਈ ਨੂੰ ਲੁਧਿਆਣਾ ਦੀ ਇਸ਼ਮੀਤ ਸਿੰਘ ਸੰਗੀਤ ਸੰਸਥਾ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਰਚੇ ਸ਼ਬਦਾਂ ਦੀ ਸਟੂਡੀਓ ਰਿਕਾਰਡਿੰਗ ਨੂੰ ਸੰਗਤ ਨੂੰ ਅਰਪਿਤ ਕੀਤੀ ਜਾਵੇਗੀ।
• 16 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸਵੇਰੇ 11 ਵਜੇ ਤੱਕ ਮੁਕੰਦਪੁਰ ਦੇ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਵੱਲੋਂ ਵੈਬੀਨਾਰ ਕਰਵਾਇਆ ਜਾਵੇਗਾ।
• 17 ਜੁਲਾਈ ਨੂੰ ਸ਼ਾਮ 5 ਵਜੇ ਲੁਧਿਆਣਾ ਸੈਂਟਰ ਦੇ ਪੰਜਾਬ ਆਰਟਸ ਕੌਂਸਲ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ : ਇੱਕ ਸ਼ਖਸੀਅਤ ਗਾਇਨ ਕੀਤੀ ਜਾਵੇਗੀ।
• 22 ਜੁਲਾਈ ਨੂੰ ਸਵੇਰੇ 11 ਵਜੇ ਪਟਿਆਲਾ ਦੇ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਸ਼ਬਦ ਗਾਇਨ ਕੀਤਾ ਜਾਵੇਗਾ।
• 22 ਜੁਲਾਈ ਨੂੰ ਹੀ ਸ਼ਾਮ 6 ਵਜੇ ਯੁਵਕ ਭਲਾਈ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਦਸ਼ਮੇਸ਼ ਗਰਲਜ਼ ਕਾਲਜ ਮੁਕੇਰੀਆਂ ਵੱਲੋਂ ਵਿਦਿਆਰਥੀਆਂ ਦਾ ਕੀਰਤਨ ਦਰਬਾਰ ਕਰਵਾਇਆ ਜਾਵੇਗਾ।
• 24 ਜੁਲਾਈ ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਅੰਮ੍ਰਿਤਸਰ ਦੀ ਜੀ.ਐੱਨ.ਡੀ.ਯੂ. ਦੇ ਇਤਿਹਾਸ ਵਿਭਾਗ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਕੌਮਾਂਤਰੀ ਇਤਿਹਾਸ ਲੈਕਚਰ ਲੜੀ : ਲੈਕਚਰ ਨੰਬਰ 13 ਦਿੱਤਾ ਜਾਵੇਗਾ।
• 24 ਜੁਲਾਈ ਨੂੰ ਸ਼ਾਮ 6:30 ਵਜੇ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ‘ਸੀਸੁ ਦੀਆ ਪਰੁ ਸਿਰਰੁ ਨ ਦੀਆ।।’ ਪ੍ਰੋਗਰਾਮ ਕਰਵਾਇਆ ਜਾਵੇਗਾ।
• 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮਿੱਠੜਾ ਦੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵੱਲੋਂ ਕਾਵਿ ਗੋਸ਼ਟੀ ਕਰਵਾਈ ਜਾਵੇਗੀ।