ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਉੱਘੇ ਸਿੱਖ ਵਿਦਵਾਨ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਗੁਰਪੁਰਵਾਸੀ ਭਾਈ ਮਲਕੀਤ ਸਿੰਘ ਖੰਡੂਰ ਦੇ ਪਰਿਵਾਰ ਨੂੰ ਉਨ੍ਹਾਂ ਦੀਆਂ ਸਿੱਖ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿਰੋਪਾਓ, ਸ੍ਰੀ ਸਾਹਿਬ ਸਿੱਖ ਰਹਿਤ ਮਰਿਆਦਾ ਦੀ ਪੁਸਤਕ ਅਤੇ ਗਿਆਨੀ ਹਰਪਾਲ ਸਿੰਘ ਨੂੰ ਵਿਸ਼ੇਸ਼ ਚਾਂਦੀ ਦੀ ਤਸ਼ਤਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
