The Khalas Tv Blog India ਹਰਿਆਣਾ ਸਰਕਾਰ ਨੇ ਲੋਕਾਂ ਨੂੰ 12 ਤੋਂ 3 ਵਜੇ ਤੱਕ ਘਰਾਂ ‘ਚ ਹੀ ਰਹਿਣ ਦੇ ਦਿੱਤੇ ਹੁਕਮ, ਜਾਣੋ ਵਜ੍ਹਾ
India

ਹਰਿਆਣਾ ਸਰਕਾਰ ਨੇ ਲੋਕਾਂ ਨੂੰ 12 ਤੋਂ 3 ਵਜੇ ਤੱਕ ਘਰਾਂ ‘ਚ ਹੀ ਰਹਿਣ ਦੇ ਦਿੱਤੇ ਹੁਕਮ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ:- ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨ ਤੇ ਅੜ੍ਹਤੀਏ ਲਗਾਤਾਰ ਕੇਂਦਰ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰੇ ਹੋਏ ਹਨ। ਅੱਜ ਹਰਿਆਣਾ ‘ਚ 3 ਘੰਟੇ ਦਾ ਚੱਕਾ ਜਾਮ ਕੀਤਾ ਜਾਵੇਗਾ।  ਕਿਸਾਨਾਂ ਵੱਲੋਂ ਹਰਿਆਣਾ ਵਿੱਚ 12 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਪ੍ਰਸ਼ਾਸਨ ਨੇ ਵੀ ਜਨਤਾ ਨੂੰ ਅਲਰਟ ਕੀਤਾ ਹੈ ਤੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਹਦਾਇਤ ਦਿੱਤੀ ਹੈ।

ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਅਲਰਟ ਕੀਤਾ ਹੈ ਕਿ ਜੇ ਜ਼ਰੂਰੀ ਨਾ ਹੋਵੇ ਤਾਂ 12 ਤੋਂ 3 ਵਜੇ ਤੱਕ ਲੋਕ ਘਰਾਂ ਦੇ ਅੰਦਰ ਹੀ ਰਹਿਣ।  ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਜੀਂਦ ਦੇ ਡੀਐੱਸਪੀ ਨੇ ਦੱਸਿਆ ਕਿ 8 ਡੀਐੱਸਪੀ, 20 ਇੰਸਪੈਕਟਰ ਤੇ 800 ਪੁਲਿਸ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਕੀਤੇ ਗਏ ਹਨ। ਕਾਨੂੰਨ ਵਿਵਸਥਾ ਨੂੰ ਠੀਕ ਰੱਖਣ ਲਈ ਪੈਟਰੋਲਿੰਗ ਪਾਰਟੀਆਂ ਅਲੱਗ ਤੋਂ ਤਾਇਨਾਤ ਕੀਤੀਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਲੈਣ ਨਹੀਂ ਦਿੱਤਾ ਜਾਵੇਗਾ।

ਪੁਲਿਸ ਦਾ ਕਹਿਣਾ ਹੈ ਕਿ ਜੇ ਹਲਾਤ ਤਣਾਅਪੂਰਨ ਹੁੰਦੇ ਹਨ ਤਾਂ ਪੁਲਿਸ ਸਖ਼ਤੀ ਨਾਲ ਨਿਪਟੇਗੀ।  ਮੁੱਖ ਮਾਰਗ ‘ਤੇ ਲੱਗੇ ਜਾਮ ਨੂੰ ਵੇਖਦੇ ਹੋਏ ਟਰੈਫਿਕ ਨੂੰ ਕਈ ਰੂਟਾਂ ਤੇ ਡਾਈਵਰਟ ਕੀਤਾ ਗਿਆ ਹੈ।

Exit mobile version