ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਆਪਣੇ ਤਿੰਨ ਬੱਚਿਆਂ ਨਾਲ ਭਾਰਤ ਦੀ ਚਾਰ ਰੋਜ਼ਾ ਫੇਰੀ ’ਤੇ ਹਨ। ਇਸੇ ਫੇਰੀ ਨੂੰ ਲੈਕੇ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। . ਕਿਸਾਨ ਮਜ਼ਦੂਰ ਮੋਰਚਾ ਵੱਲੋਂ ਇਸਦਾ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।
ਇਸੇ ਮਾਮਲੇ ’ਚ ਅੱਜ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੰਮ੍ਰਿਤਸਰ ਗਦੇ ਗੋਲਡਨ ਗੇਟ ਦੇ ਸਾਹਮਣੇ ਜੇ ਡੀ ਵੈਸ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਮਰੀਕਾ ਭਾਰਤ ‘ਤੇ ਆਪਣੇ ਖੇਤੀਬਾੜੀ ਖੇਤਰ, ਡੇਅਰੀ ਖੇਤਰ, ਪੋਲਟਰੀ ਸੈਕਟਰ ਅਤੇ ਹੋਰ ਕਾਰੋਬਾਰਾਂ ਨੂੰ ਟੈਕਸ ਮੁਕਤ ਕਰਨ ਲਈ ਲਗਾਤਾਰ ਦਬਾਅ ਪਾ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਭਾਰਤ ਖੇਤੀਬਾੜੀ ਖੇਤਰ ਦੇ ਵਿਰੁੱਧ ਸਮਝੌਤਾ ਕਰਨ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਸਮਝੌਤੇ ਦਾ ਵਿਰੋਧ ਕਰਦੇ ਹਾਂ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦਾ ਮਾਰ ਹੇਠ ਦੱਬਿਆ ਹੋਇਆ ਹੈ ਅਤੇ ਨਾ ਕਿਸਾਨੀ ਦੋ ਕੋਈ ਚੰਗੇ ਹਾਲਾਤ ਹਨ। ਪੰਧੇਰ ਨੇ ਇਹ ਸਮਝੌਤਾ ਕਿਸਾਨਾਂ ਦੀ ਖੇਤੀਬਾੜੀ ਨਾਲ ਜੁੜੇ ਹੱਕਾਂ ਨੂੰ ਖਤਰੇ ਵਿੱਚ ਪਾ ਸਕਦਾ ਹੈ ਅਤੇ ਭਾਰਤੀ ਖੇਤੀ-ਕਾਨੂੰਨਾਂ ‘ਚ ਗੁਪਤ ਤਬਦੀਲੀਆਂ ਲਈ ਰਾਹ ਬਣ ਸਕਦਾ ਹੈ।