ਲੰਘੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੁਧਿਆਣਾ ਪਹੁੰਚੇ, ਜਿੱਥੇ ਵਾਤਾਵਰਣ ਪ੍ਰੇਮੀਆਂ ਦੇ ਇੱਕ ਸਮੂਹ ਨੇ ਵਿਰੋਧ ਕੀਤਾ ਗਿਆ। ਦੱਸ ਦਈਏ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਵਿੱਚ ਪਹੁੰਚੇ ਤਾਂ ਕਈ ਥਾਵਾਂ ‘ਤੇ ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਲੋਕਾਂ ਨੇ ਪਾਣੀ ਦੇ ਮੁੱਦੇ ‘ਤੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਪਾਣੀ ਚੋਰ ਵਾਪਸ ਜਾਓ ਦੇ ਨਾਅਰੇ ਲਾਏ।
ਜ਼ਿਕਰ ਕਰ ਦਈਏ ਕਿ ਨਾਇਬ ਸਿੰਘ ਸੈਣੀ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਪਹੁੰਚੇ ਹਨ। ਦੱਸ ਦਈਏ ਕਿ ਲੁਧਿਆਣਾ ਵਿੱਚ 19 ਤਰੀਕ ਨੂੰ ਲੁਧਿਆਣਾ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਦੇ ਲਈ ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਵੀ ਆਇਆ ਹੈ ਅਤੇ ਉਹ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਦਾ ਕਈ ਥਾਵਾਂ ‘ਤੇ ਵਿਰੋਧ ਕੀਤਾ।
Environmentalists group shown black flag to Haryana CM Nayab Saini & raised slogan “Panni chor” in Ludhiana today. CM Saini today reached Ludhiana to campaign in favor of BJP Candidate Jeevan Gupta. pic.twitter.com/2dg7z0sNom
— Akashdeep Thind (@thind_akashdeep) June 14, 2025