India International Khetibadi Punjab

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਭਾਰਤ ਫੇਰੀ ਦਾ ਵਿਰੋਧ, ਸਾੜੇ ਜਾਣਗੇ ਪੁਤਲੇ

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ (US Vice President J.D. Vance )  ਦੀ ਭਾਰਤ ਫੇਰੀ (Visit to India )  ਦੇ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਇਸਦਾ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ ਅਮਰੀਕੀ ਉਪ ਰਾਸ਼ਟਰਪਤੀ ਦੇ ਪੁਤਲੇ ਸਾੜੇ ਜਾਣਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher )  ਨੇ ਕਿਹਾ ਕਿ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਸ਼ਾਮ ਤੱਕ ਆਪਣੇ ਐਕਸ਼ਨ ਦਾ ਐਲਾਨ ਕਰ ਦੇਵੇਗਾ। ਇਸ ਲਈ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਸਾਰੇ ਸੰਗਠਨਾਂ ਨੂੰ ਵੀ ਇਸ ਸਬੰਧ ਵਿੱਚ ਐਲਾਨ ਕਰਨ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਗੜੇਮਾਰੀ ਅਤੇ ਹਵਾਵਾਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੀ ਸਥਿਤੀ ਵਿੱਚ, ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਜਲਦੀ ਹੀ ਐਸੋਸੀਏਸ਼ਨ ਇਸ ਮਾਮਲੇ ਸਬੰਧੀ ਸਰਕਾਰ ਨਾਲ ਮੁਲਾਕਾਤ ਕਰੇਗੀ।