The Khalas Tv Blog India ਪੰਜਾਬ ‘ਚ ਡੀਸੀ ਦਫ਼ਤਰਾਂ ਮੂਹਰੇ ਧਰਨਾ ਸ਼ੁਰੂ
India Punjab

ਪੰਜਾਬ ‘ਚ ਡੀਸੀ ਦਫ਼ਤਰਾਂ ਮੂਹਰੇ ਧਰਨਾ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਉਗਰਾਹਾਂ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ ਕਰ ਦਿੱਤੇ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ ਅਤੇ ਹੋਰ ਆਪਣੇ ਪ੍ਰਭਾਵ ਵਾਲੇ ਜ਼ਿਲ੍ਹਿਆਂ ਵਿੱਚ ਲਗਾਤਾਰ 5 ਦਿਨ ਅਤੇ ਰਾਤ ਚੱਲਣਗੇ।

ਜਥੇਬੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਖਿਲਾਫ਼ ਕੀਤੇ ਹੋਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਅਜਿਹਾ ਅੰਦੋਲਨ ਬਹੁਤ ਸਮਾਂ ਪਹਿਲਾਂ ਚਲਾਇਆ ਜਾਣਾ ਸੀ, ਪਰ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਕਾਰਨ ਨਹੀਂ ਆਰੰਭਿਆ ਜਾ ਸਕਿਆ ਸੀ। ਆਗੂਆਂ ਨੇ ਕਿਹਾ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਨ ਅਤੇ ਬਾਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ।

ਕਿਸਾਨਾਂ ਵੱਲੋਂ ਸ਼ੁਰੂ ਕੀਤੇ ਇਸ ਅੰਦੋਲਨ ਨੇ ਇੱਕ ਵਾਰ ਫਿਰ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਕਿਸਾਨ ਸਫ਼ਲ ਰਹੇ ਹਨ। ਕਿਸਾਨਾਂ ਦੀਆਂ ਅਜੇ ਵੀ ਬਹੁਤ ਸਾਰੀਆਂ ਮੰਗਾਂ ਹਨ, ਉਹ ਅਹਿਮ ਹਨ ਅਤੇ ਉਨ੍ਹਾਂ ਨੂੰ ਉਠਾਉਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕਰਜ਼ ਮੁਆਫੀ ਸਣੇ ਕਈ ਵਾਅਦੇ ਕੀਤੇ ਸਨ ਪਰ ਪੂਰਾ ਕੋਈ ਨਹੀਂ ਕੀਤਾ, ਜਿਸ ਨੂੰ ਲੈ ਕੇ ਸਰਕਾਰ ਦੀ ਘੇਰਾਬੰਦੀ ਕੀਤੀ ਜਾਵੇਗੀ।

Exit mobile version