‘ਦ ਖ਼ਾਲਸ ਬਿਊਰੋ(ਗੁਲਜਿੰਦਰ ਕੌਰ) : ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਅਪੀਲ ਰੱਦ ਕੀਤੇ ਜਾਣ ਦੀ ਗੱਲ ਸਾਹਮਣੇ ਆਉਣ ‘ਤੇ ਜਾਗੋ ਪਾਰਟੀ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫਤਰ ਅੱਗੇ ਰੋ ਸ ਪ੍ਰਦ ਰਸ਼ਨ ਕੀਤਾ। ਇਸ ਧਰ ਨੇ ਵਿੱਚ ਸਿਆਸੀ ਸਿੱਖ ਕੈ ਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਸਮੇਤ ਕਈ ਜਥੇਬੰਦੀਆਂ ਦੇ ਲੋਕਾਂ ਨੇ ਭਾਗ ਲਿਆ।
ਇਹ ਧਰ ਨਾ ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਮਾਤਾ ਸੁੰਦਰੀ ਜੀ ਕਾਲਜ ਅੱਗੇ ਸ਼ਾਂਤਮਈ ਢੰਗ ਨਾਲ ਸ਼ੁਰੂ ਹੋਇਆ। ‘ਆਪ’ ਦਫ਼ਤਰ ਅੱਗੇ ਸਤਿਨਾਮ-ਵਾਹਿਗੁਰੂ ਦੇ ਨਾਅਰੇ ਲਾਉਂਦੇ ਹੋਏ ਅੱਗੇ ਵੱਧ ਰਹੇ ਪ੍ਰਦਰਸ਼ ਨਕਾਰੀਆਂ ਨੂੰ ਰੋਕਣ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਸ਼ਿਸ਼ ਵੀ ਕੀਤੀ ਗਈ, ਜਿਸ ਕਾਰਨ ਪੁਲਿਸ ਤੇ ਪ੍ਰਦਰ ਸ਼ਨਕਾਰੀਆਂ ਵਿਚਾਲੇ ਹਲਕੀ ਝ ੜਪ ਹੋ ਗਈ ਤੇ ਗੁੱ ਸੇ ਵਿੱਚ ਆਏ ਪ੍ਰਦਰ ਸ਼ਨਕਾਰੀਆਂ ਨੇ ‘ਕੇਜਰੀਵਾਲ ਮੁਰ ਦਾਬਾਦ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿਤੇ ।
ਪ੍ਰਦਰਸ਼ ਨਕਾਰੀਆਂ ਨੇ ਭਾਈ ਭੁੱਲਰ ਦੀ ਰਿਹਾਈ ਦੀ ਮੰਗ ਵਾਲੀਆਂ ਤਖ਼ਤੀਆਂ ਫੜ ਕੇ ਪ੍ਰਦਰ ਸ਼ਨ ਕੀਤਾ ਅਤੇ ਉਹਨਾਂ ਦੀ ਗੈਰ-ਕਾਨੂੰਨੀ ਨਜ਼ ਰਬੰਦੀ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਿੰਮੇਵਾਰ ਠਹਿਰਾਇਆ।
ਇਸ ਮੌਕੇ ਜੀ.ਕੇ ਨੇ ਕਿਹਾ ਕਿ ਪਹਿਲਾਂ 2014 ਵਿੱਚ ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਰਾਸ਼ਟਰਪਤੀ ਕੋਲ ਪਹੁੰਚ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ। ਪਰ ਹੁਣ 2019 ਵਿੱਚ ਭਾਈ ਭੁੱਲਰ ਦੀ ਰਿਹਾਈ ਲਈ ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਬਾਵਜੂਦ ਦਿੱਲੀ ਸਰਕਾਰ ਦੇ ਸ ਜ਼ਾ ਸਮੀਖਿਆ ਬੋਰਡ ਨੇ ਉਨ੍ਹਾਂ ਦੀ ਰਿਹਾਈ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ।
ਜੀ.ਕੇ ਨੇ ਸਵਾਲ ਕੀਤਾ ਕਿ ਪੰਜਾਬ ਦੇ ਸੂਝਵਾਨ ਲੋਕ ਉਸ ਨੂੰ ਕਿਵੇਂ ਸੰਭਾਲ ਸਕਦੇ ਹਨ, ਜੋ ਸਾਡੇ ਸਿੱਖ ਕੈ ਦੀਆਂ ਦੇ ਹੱਕਾਂ ਦੀ ਰਾਖੀ ਨਹੀਂ ਕਰ ਸਕਦਾ? ਕੇਜਰੀਵਾਲ ਪੰਜਾਬ, ਪੰਜਾਬੀ ਅਤੇ ਸਿੱਖ ਕੈ ਦੀਆਂ ਦਾ ਦੁਸ਼ ਮਣ ਹੈ। ਇਸ ਲਈ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਭਰਤੀ ਨੂੰ ਰੋਕਣ ਲਈ ਬਣਾਏ ਨਿਯਮਾਂ ਦੀ ਬਿਲਕੁਲ ਵੀ ਪਰਵਾਹ ਨਹੀਂ ਕੀਤੀ।
ਇਸ ਰੋ ਸ ਪ੍ਰਦਰ ਸ਼ਨ ਵਿੱਚ ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ ਨਕਾਰੀਆਂ ਨੂੰ ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਸ਼ਾਹਪੁਰਾ, ਪਰਮਜੀਤ ਸਿੰਘ ਰਾਣਾ ਅਤੇ ਸਤਨਾਮ ਸਿੰਘ ਆਦਿ ਨੇ ਸੰਬੋਧਨ ਕੀਤਾ।