The Khalas Tv Blog Punjab ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਲੱਗਿਆ ਧਰ ਨਾ
Punjab

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਲੱਗਿਆ ਧਰ ਨਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਵਿੱਚ ਘਰ ਦੇ ਮੁਹਰੇ ਪੰਥਕ ਚੇਤਨਾ ਲਹਿਰ ਦੇ ਕਨਵੀਨਰ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਪਰਸ਼ੋਤਮ ਸਿੰਘ ਵੱਲੋਂ ਰਾਜ ਸਭਾ ਚੋਣਾਂ ਦੇ ਪੰਜ ਉਮੀਦਵਾਰਾਂ ਦੀ ਚੋਣ ‘ਤੇ ਰੋਸ ਜਿਤਾਇਆ ਜਾ ਰਿਹਾ ਹੈ। ਪੁਰਸ਼ੋਤਮ ਸਿੰਘ ਪੰਥਕ ਚੇਤਨਾ ਲਹਿਰ ਨੇ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਰਾਜ ਸਭਾ ਵਿੱਚ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ। ਪੁਰਸ਼ੋਤਮ ਸਿੰਘ ਨੇ ਕਿਹਾ ਕਿ ਮੈਂ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦੇ ਕੇ ਲੋਕਾਂ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਆਰਐਸਐਸ ਨਾਲ ਜੁੜੇ  ਹੋਏ ਉਮੀਦਵਾਰਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ।  

Exit mobile version