India

ਫ਼ੌਜ ਦੀ ਅਹੀਰ ਰੈਜੀਮੈਂਟ ਨੂੰ ਲੈ ਕੇ ਹਰਿਆਣਾ ‘ਚ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫੌਜ ‘ਚ ਅਹੀਰ ਰੈਜੀਮੈਂਟ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸੱਤਾ ਅਤੇ ਵਿਰੋਧੀ ਧਿਰਾਂ ਦੇ ਕਈ ਮੈਂਬਰ ਪਾਰਲੀਮੈਂਟ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਕਈ ਮੌਜੂਦਾ ਤੇ ਸਾਬਕਾ ਵਿਧਾਇਕ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ। ਅੰਦੋਲਨਕਾਰੀਆਂ ਨੇ ਦਿੱਲੀ ਜੈਪੁਰ ਹਾਈਵੇਅ ‘ਤੇ ਖੇੜਕੀ ਦੌਲਾ ਟੋਲ ਨੂੰ ਫਰੀ ਕਰਵਾ ਦਿੱਤਾ ਹੈ। ਪੁਲਿਸ ਨੇ ਖੇੜਕੀ ਦੌਲਾ ਤੋਂ ਟ੍ਰੈਫਿਕ ਰੂਟ ਡਾਈਵਰਟ ਕਰ ਦਿੱਤੇ ਹਨ। ਭਾਰੀ ਗਿਣਤੀ ਵਿੱਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ।